ਵਿਕਟੋਰੀਆ ਸਕੂਲ ਨੇ 12ਵੀਂ ਦੇ ਨਤੀਜਿਆਂ 'ਚ ਲਹਿਰਾਇਆ ਕਾਮਯਾਬੀ ਦਾ ਝੰਡਾ
ਵਿਕਟੋਰੀਆ ਸਕੂਲ ਨੇ 12ਵੀਂ ਦੇ ਨਤੀਜਿਆਂ 'ਚ ਲਹਿਰਾਇਆ ਕਾਮਯਾਬੀ ਦਾ ਝੰਡਾ
Publish Date: Thu, 14 May 2026 03:42 PM (IST)
Updated Date: Thu, 14 May 2026 03:45 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਇਸ ਸਾਲ 12ਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਹਾਲ ਹੀ ਵਿੱਚ ਸੀਬੀਐੱਸਈ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਪ੍ਰਮਾਣ ਦਿੱਤਾ। ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਦੁਸ਼ਾਂਤ ਸਲਾਰੀਆ ਨੇ 88 ਪ੍ਰਤੀਸ਼ਤ, ਜਸਲੀਨ ਕੌਰ ਨੇ 86.2 ਪ੍ਰਤੀਸ਼ਤ, ਤਨੀਸ਼ਾ ਨੇ 83.2 ਪ੍ਰਤੀਸ਼ਤ, ਅਰਮਾਨ ਸਿੰਘ ਨੇ 83 ਪ੍ਰਤੀਸ਼ਤ, ਤਰਨਮਜੀਤ ਕੌਰ ਨੇ 81 ਪ੍ਰਤੀਸ਼ਤ, ਸੁਖਮਨਪ੍ਰੀਤ ਸਿੰਘ ਨੇ 80.4 ਪ੍ਰਤੀਸ਼ਤ ਅਤੇ ਮਨਜੋਤ ਕੰਗ ਨੇ 80 ਪ੍ਰਤੀਸ਼ਤ ਅੰਕ ਹਾਸਲ ਕਰਕੇ ਵਿਸ਼ੇਸ਼ ਉਪਲੱਬਧੀ ਦਰਜ ਕੀਤੀ। ਇਸ ਸਮੇਂ ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਸਮਰਪਣ ਭਾਵਨਾ ਅਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਅਜਿਹੇ ਸ਼ਾਨਦਾਰ ਨਤੀਜੇ ਸੰਭਵ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਸਫ਼ਲ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਹਮੇਸ਼ਾਂ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੇਗਾ।