ਲੋਕ ਗੁੰਮਰਾਹ ਕਰਨ ਵਾਲੇ ਉਮੀਦਵਾਰਾਂ ਤੋਂ ਸਾਵਧਾਨ ਰਹਿਣ : ਲੱਖੀ
ਲੋਕ ਗੁੰਮਰਾਹ ਕਰਨ ਵਾਲੇ ਉਮੀਦਵਾਰਾਂ ਤੋਂ ਸਾਵਧਾਨ ਰਹਿਣ - ਲਖਵਿੰਦਰ ਸਿੰਘ ਲੱਖੀ
Publish Date: Thu, 21 May 2026 05:49 PM (IST)
Updated Date: Fri, 22 May 2026 04:10 AM (IST)

ਸ਼੍ਰੋਅਦ (ਬ) ਨੇ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁਕੇਰੀਆਂ ਵਿੱਚ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ਇਸ ਸੰਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਿਸ਼ੇਸ਼ ਤੌਰ ’ਤੇ ਮੁਕੇਰੀਆਂ ਪਹੁੰਚੇ ਅਤੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸੀਨੀਅਰ ਯੂਥ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਉਚੇਚੇ ਤੌਰ ਤੇ ਮੌਜ਼ੂਦ ਸਨ। ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਉਮੀਦਵਾਰਾਂ ਲਈ ਸਮਰਥਨ ਮੰਗਿਆ। ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਪਿਛਲੀ ਅਕਾਲੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਮੁੜ ਤੋਂ ਪਾਰਟੀ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜ਼ੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਅਕਾਲੀ ਦਲ ਨੂੰ ਇਕ ਮਜ਼ਬੂਤ ਬਦਲ ਵਜੋਂ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿੱਚ ਵੀ ਪਾਰਟੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਵੋਟਰਾਂ ਵੱਲੋਂ ਉਮੀਦਵਾਰਾਂ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। ਲੱਖੀ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਿੱਚ ਪਾਰਟੀ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੀ ਭਾਰੀ ਜੋਸ਼ ਹੈ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਮੁਕੇਰੀਆਂ ਨਗਰ ਕੌਂਸਲ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਵਾਰਡ ਨੰਬਰ 12 ਤੋਂ ਗੁਰਜਿੰਦਰ ਸਿੰਘ ਚੱਕ ਅਤੇ ਵਾਰਡ ਨੰਬਰ 14 ਤੋਂ ਮਲਕੀਤ ਸਿੰਘ ਨੂੰ ਹੀ ਆਪਣੇ ਅਧਿਕਾਰਤ ਉਮੀਦਵਾਰਾਂ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦਾ ਨਾਮ ਵਰਤ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਉਮੀਦਵਾਰਾਂ ਤੋਂ ਸਾਵਧਾਨ ਰਹਿਣ ਅਤੇ ਕੇਵਲ ਅਧਿਕਾਰਤ ਉਮੀਦਵਾਰਾਂ ਨੂੰ ਹੀ ਸਮਰਥਨ ਦੇਣ। ਇਸ ਮੌਕੇ ਸਰਬਜੀਤ ਸਿੰਘ ਮੋਮੀ, ਗੁਰਜਿੰਦਰ ਸਿੰਘ ਚੱਕ, ਮਲਕੀਤ ਸਿੰਘ ਇੰਸਪੈਕਟਰ, ਹਰਮਨਜੀਤ ਸਿੰਘ ਚੱਕ, ਆਸਾ ਸਿੰਘ ਕੋਲੀਆਂ, ਜਸਵਿੰਦਰ ਸਿੰਘ ਬਿੱਟੂ, ਸੌਦਾਗਰ ਸਿੰਘ ਚਨੌਰ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਮਾਸਟਰ ਮਹਿੰਗਾ ਸਿੰਘ, ਭੁਪਿੰਦਰ ਸਿੰਘ ਪਿੰਕੀ, ਮਨਜੀਤ ਸਿੰਘ ਚੀਮਾ, ਯੁਗਪਾਲ ਸਿੰਘ ਹੈਪੀ, ਮਨਜੀਤ ਸਿੰਘ ਚੱਕ, ਨਵਦੀਪ ਸਿੰਘ ਚੱਕ, ਇੰਦਰਜੀਤ ਸਿੰਘ, ਬੀਬੀ ਬਲਵਿੰਦਰ ਕੌਰ ਖਾਲਸਾ, ਹਰਦਿਆਲ ਸਿੰਘ ਹਿਯਾਤਪੁਰ, ਗੁਰਮੀਤ ਸਿੰਘ ਮਿੰਟੂ ਆਦਿ ਹਾਜ਼ਰ ਸਨ।