ਕਲਸਾਂ ਦੀ ਪੰਚਾਇਤ ਕਈ ਪਿੰਡ ਵਾਸੀਆਂ ਸਮੇਤ ‘ਆਪ’ ’ਚ ਸ਼ਾਮਲ
ਪਿੰਡ ਕਲਸਾਂ ਦੀ ਪੰਚਾਇਤ ਕਈ ਪਿੰਡ ਵਾਸੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Mon, 16 Mar 2026 04:27 PM (IST)
Updated Date: Tue, 17 Mar 2026 04:04 AM (IST)

ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਪਾਰਟੀ ਦਾ ਮੁੱਖ ਉਦੇਸ਼ : ਪ੍ਰੋ. ਜੀਐੱਸ ਮੁਲਤਾਨੀ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮੁਕੇਰੀਆਂ ਦੇ ਪਿੰਡ ਕਲਸਾਂ ਦੀ ਪੰਚਾਇਤ ਕਈ ਪਿੰਡ ਵਾਸੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਕਲਸਾਂ ਦੇ ਸਰਪੰਚ ਸੁਭਾਸ਼ ਚੰਦਰ, ਪੰਚ ਮਨਜੀਤ ਸਿੰਘ, ਰਾਮਜੀ ਦਾਸ, ਵਿਜੇ ਕੁਮਾਰ, ਰਾਜ ਰਾਣੀ, ਰਾਜ ਕੁਮਾਰ, ਅਭੀਨਵ ਠਾਕੁਰ, ਮੰਗਤ ਸਿੰਘ, ਬਲਵਿੰਦਰ ਸਿੰਘ, ਰਵੇਲ ਸਿੰਘ, ਉਂਕਾਰ ਚੰਦ, ਦਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਜਸਬੀਰ ਸਿੰਘ, ਬੀਨਾ ਕੁਮਾਰੀ, ਸੱਤਿਆ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਕਮਲੇਸ਼ ਕੁਮਾਰੀ ਅਤੇ ਸੁਦਰਸ਼ਨਾ ਕੁਮਾਰੀ ਸਮੇਤ ਕਈ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸੁਵਿਧਾਵਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਲਏ ਗਏ ਫੈਸਲਿਆਂ ਨੇ ਉਨ੍ਹਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇਹ ਸਾਬਤ ਕੀਤਾ ਹੈ ਕਿ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਰਾਹੀਂ ਵੀ ਸੂਬੇ ਅਤੇ ਦੇਸ਼ ਦੀ ਤਰੱਕੀ ਸੰਭਵ ਹੈ। ਨਵੇਂ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ-ਮੁਕਤ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਸਥਾਪਨਾ ਲਈ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ। ਆਪਣੇ ਸੰਬੋਧਨ ਵਿੱਚ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਵਾਜ਼ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਵਿੱਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੋਕਾਂ ਦਾ ਵਧਦਾ ਭਰੋਸਾ ਇਸ ਗੱਲ ਦੀ ਸਪੱਸ਼ਟ ਨਿਸ਼ਾਨੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਹਰ ਵਰਕਰ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਜਤਿੰਦਰ ਮੁੰਨਾ, ਪ੍ਰਕਾਸ਼ ਮਸੀਹ, ਸ਼ੈਫ਼ੀ ਮੁਹੰਮਦ, ਜਤਿੰਦਰ ਸ਼ਰਮਾ, ਕਰਨਲ ਮੰਗਤ ਸਿੰਘ, ਸੁਰਿੰਦਰ ਠਾਕੁਰ, ਹੈਪੀ ਅਟੱਲਗੜ੍ਹ, ਦਰਸ਼ਨ ਸਿੰਘ, ਬੈਨੀ ਰਾਣਾ, ਅਮਿਤ ਕੁਮਾਰ ਸਮੇਤ ਪਾਰਟੀ ਦੇ ਕਈ ਸਥਾਨਕ ਆਗੂ, ਵਰਕਰ ਅਤੇ ਸਮਰਥਕ ਮੌਜੂਦ ਸਨ।