ਖਾਣ-ਪੀਣ ਦੀਆਂ ਵਸਤੂਆਂ ਦੇ 8 ਸੈਂਪਲ ਲਏ
ਹੁਸ਼ਿਆਰਪੁਰ ਵਿੱਚ ਸਿਹਤ ਵਿਭਾਗ ਦੀ ਸਖ਼ਤੀ: ਖਾਣ-ਪੀਣ ਦੀਆਂ ਵਸਤੂਆਂ ਦੇ 8 ਸੈਂਪਲ ਲਏ,
Publish Date: Mon, 06 Apr 2026 04:20 PM (IST)
Updated Date: Tue, 07 Apr 2026 04:00 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੈਕਿੰਗ ਮੁਹਿੰਮ ਜਾਰੀ ਹੈ। ਇਸ ਤਹਿਤ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਸਥਾਨਾਂ ਤੋਂ 8 ਸੈਂਪਲ ਭਰ ਕੇ ਲੈਬ ਟੈਸਟ ਲਈ ਭੇਜੇ ਗਏ ਹਨ। ਫੂਡ ਸੇਫਟੀ ਅਫ਼ਸਰ ਇਸ਼ਾਨ ਬੰਸਲ ਵੱਲੋਂ ਟੀਮ ਸਮੇਤ ਜ਼ਿਲ੍ਹੇ ਦੇ ਸਕੂਲਾਂ, ਗੁੜ ਬਣਾਉਣ ਵਾਲੀਆਂ ਇਕਾਈਆਂ ਅਤੇ ਕਿਰਿਆਣਾ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਬੇਸਨ, ਰਾਜਮਾ, ਗੁੜ, ਕਾਲਾ ਚਨਾ ਅਤੇ ਪਾਨ ਮਸਾਲਾ ਆਦਿ ਦੇ ਕੁੱਲ 8 ਸੈਂਪਲ ਇਕੱਠੇ ਕਰਕੇ ਫੂਡ ਲੈਬ ਖਰੜ ਭੇਜੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਜੇਕਰ ਕਿਸੇ ਸੈਂਪਲ ਵਿੱਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਵਿਕਰੇਤਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫ਼ਸਰ ਇਸ਼ਾਨ ਬੰਸਲ ਨੇ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਫ਼ਾਈ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਲਈ ਕਿਹਾ। ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਸਬੰਧੀ ਸੂਚਨਾ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾਵੇ।