- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੋਗਪੁਰ ਸਟੇਡੀਅਮ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖਿਡਾਰੀਆਂ ’ਚ ਭਾਰੀ ਉਤਸ਼ਾਹ

ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ, ਭੋਗਪੁਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਭੋਗਪੁਰ ਸਟੇਡੀਅਮ ਵਿਖੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੌਰਾਨ ਖਿਡਾਰੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂ ਨੇ ਸਟੇਡੀਅਮ ਦਾ ਦੌਰਾ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਭੋਗਪੁਰ ਸਟੇਡੀਅਮ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਤੇ ਸਟੇਡੀਅਮ ’ਚ ਜਿੰਮ ਬਣਾਉਣ ਦਾ ਐਲਾਨ ਵੀ ਕੀਤਾ। ਟੀਨੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ’ਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਮਾਰਕੀਟ ਕਮੇਟੀ ਭੋਗਪੁਰ ਦੇ ਚੇਅਰਮੈਨ ਪਰਮਜੀਤ ਕੁਮਾਰ ਪੰਮਾ, ਜਸਦਿਆਲ ਸਿੰਘ, ਲਖਵੀਰ ਸਿੰਘ ਹਜ਼ਾਰਾ, ਗੁਰਪ੍ਰੀਤ ਸਿੰਘ ਕੰਪੀ, ਡਾ. ਕਮਲ ਸਿੰਘ, ਸੁਖਦੇਵ ਰਾਜ, ਮੁਨੀਸ਼ ਅਰੋੜਾ, ਕਮਲਜੀਤ ਸਿੰਘ ਡੱਲੀ, ਬਲਵਿੰਦਰ ਭੰਡਾਰੀ, ਹਰਮਨ ਲਾਲ, ਇੰਦਰਜੀਤ ਸਿੰਘ ਸਮੇਤ ਖੇਡ ਵਿਭਾਗ ਦੇ ਅਧਿਕਾਰੀ, ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।