ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ : ਵਿਰਦੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
Publish Date: Fri, 13 Mar 2026 09:03 PM (IST)
Updated Date: Fri, 13 Mar 2026 09:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਫਿਲੌਰ : ਭਾਜਪਾ ਮੰਡਲ ਪ੍ਰਤਾਬਪੁਰਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਰਾਮ ਰਾਜ ਵਿਰਦੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਦੇ ਕਿੱਲੀ ਚਾਹਲਾਂ ’ਚ ਕੱਲ੍ਹ ਰੈਲੀ ਹੋਵੇਗੀ ਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆ ਵੇਖ ਕੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਰੈਲੀ ’ਚ ਵੱਧ ਤੋਂ ਵੱਧ ਪੁੱਜਣ। ਉਨ੍ਹਾਂ ਮਾਨ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਟੀਵੀ ਦੇ ਰਿਮੋਟ ਵਾਂਗ ਦਿੱਲੀ ਦੀ ਲੀਡਰਸ਼ਿਪ ’ਤੇ ਚੱਲ ਰਹੀ ਹੈ। ਪੰਜਾਬ ’ਚ ਲਾਅ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬਾ ਸਰਕਾਰ ਹਰੇਕ ਮੋਰਚੇ ’ਤੇ ਫੇਲ੍ਹ ਸਾਬਿਤ ਹੋ ਚੁੱਕੀ ਹੈ। ਨਾਜਾਇਜ਼ ਮਾਈਨਿੰਗ ਵਧ ਰਹੀ ਹੈ ਤੇ ਨਸ਼ਿਆਂ ਘਟਣ ਦੀ ਬਜਾਏ ਦਿਨੋ ਦਿਨ ਵਾਧਾ ਹੋ ਰਿਹਾ ਹੈ ਤੇ ਦਿਨ ਦਿਹਾੜੇ ਲੁੱਟਾਂ-ਖੋਹਾਂ ਤੇ ਕਤਲ ਹੋ ਰਹੇ ਹਨ। ਉਨ੍ਹਾਂ ਨੇ ਪੰਜਾਬ ’ਚ ਬਦਲਾਅ ਦੇ ਨਾਮ ’ਤੇ ‘ਆਪ’ ਨੇ ਵੋਟਾਂ ਤਾਂ ਲੈ ਲਈਆਂ ਹੁਣ ਪੰਜਾਬ ਵਾਸੀ ਆਪਣੇ-ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।