ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸੰਗਤ 'ਚ ਭਾਰੀ ਰੋਸ, ਚੋਰਾਂ ਨੂੰ ਕਾਬੂ ਕਰਨ ਲਈ ਦਿੱਤਾ 2 ਦਿਨਾਂ ਦਾ ਅਲਟੀਮੇਟਮ
ਫਿਲੌਰ ਦੇ ਨੂਰਮਹਿਲ ਰੋਡ ਸਥਿਤ ਗੋਪਾਲ ਕਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਅਮ੍ਰਿਤ ਬਾਣੀ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
Publish Date: Thu, 30 Apr 2026 03:46 PM (IST)
Updated Date: Thu, 30 Apr 2026 03:51 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਫਿਲੌਰ ਦੇ ਨੂਰਮਹਿਲ ਰੋਡ ਸਥਿਤ ਗੋਪਾਲ ਕਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਅਮ੍ਰਿਤ ਬਾਣੀ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਗੋਪਾਲ ਕਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਅਮ੍ਰਿਤ ਬਾਣੀ ਵਿਖੇ ਚੋਰਾਂ ਵੱਲੋਂ ਸਾਊਂਡ ਸਿਸਟਮ ਦਾ ਸਮਾਨ ਚੋਰੀ ਕਰਕੇ ਲੈ ਗਏ। ਉਨ੍ਹਾਂ ਕਿਹਾ ਕਿ ਫਿਲੌਰ ਵਿਖੇ ਇਸ ਤਰ੍ਹਾਂ ਲੱਗਦਾ ਹੈ ਕਿ ਚੋਰਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ ਤਾਂ ਹੀ ਤਾਂ ਉਹ ਧਾਰਮਿਕ ਸਥਾਨਾਂ ਨੂੰ ਵੀ ਆਮ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵੀ ਇੱਥੇ ਚੋਰੀ ਦੀ ਵਾਰਦਾਤ ਹੋਈ ਸੀ ਪਰ ਪੁਲੀਸ ਨੇ ਖ਼ਾਨਾਪੂਰਤੀ ਕਰਕੇ ਦੁਵਾਰਾ ਕੋਈ ਕਾਰਵਾਈ ਨਹੀਂ ਕੀਤੀ।
ਇਸੇ ਕਰਕੇ ਚੋਰਾਂ ਵੱਲੋਂ ਇੱਕ ਵਾਰ ਫਿਰ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਧਾਰਮਿਕ ਸਥਾਨਾਂ ਤੇ ਚੋਰ ਅਰਾਮ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ ਤਾਂ ਉਹ ਸਾਡੇ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਵੀ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਕੀ ਪ੍ਰਸ਼ਾਸਨ ਸਾਡੇ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਹੋਣ ਦੀ ਉਡੀਕ ਕਰ ਰਹੀ ਹੈ ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਦੋ ਦਿਨਾਂ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਚੋਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਸਾਨੂੰ ਮਜਬੂਰਨ ਸੰਘਰਸ਼ ਕਰਨਾ ਪਵੇਗਾ। ਮੌਕੇ 'ਤੇ 112 ਦੇ ਮੁਲਾਜ਼ਮ ਪਹੁੰਚੇ ਅਤੇ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਚੱਲੇ ਗਏ। ਇਸ ਮੌਕੇ ਯਸ਼ਪਾਲ ਗਿੰਢਾ ਕੌਂਸਲਰ, ਜਰਨੈਲ ਫਿਲੌਰ ਪ੍ਰਧਾਨ ਲੋਕ ਇਨਸਾਫ਼ ਮੰਚ, ਮਾਸਟਰ ਹੰਸਰਾਜ, ਪਰਸ਼ੋਤਮ ਫਿਲੌਰ ਤੇ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।