ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲਣ ਨੌਜਵਾਨ : ਹੁਰੀਆ
ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਯਜਿਤ ਹੁਰੀਆ ਵੱਲੋਂ ਨਿਮਰ ਸ਼ਰਧਾਂਜਲੀ
Publish Date: Mon, 23 Mar 2026 09:52 PM (IST)
Updated Date: Mon, 23 Mar 2026 09:55 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਹੁਰੀਆ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਜ਼ਿੰਦਗੀ ਕੁਰਬਾਨ ਕਰਕੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੇ ਹਨ। ਉਨ੍ਹਾਂ ਦੀ ਸੋਚ, ਦੇਸ਼-ਪ੍ਰੇਮ ਤੇ ਬਲੀਦਾਨ ਸਾਡੇ ਲਈ ਸਦੀਵੀ ਪ੍ਰੇਰਣਾ ਹਨ। ਅੱਜ ਦੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸ਼ਹੀਦਾਂ ਦੇ ਦਰਸਾਏ ਰਸਤੇ ’ਤੇ ਚੱਲ ਕੇ ਦੇਸ਼ ਦੀ ਸੇਵਾ ਕਰਨ। ਹੁਰੀਆ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਅਸੀਂ ਆਪਣਾ ਯੋਗਦਾਨ ਪਾਉਂਦੇ ਰਹਾਂਗੇ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਾਂਗੇ।