ਅੱਖਾਂ ਦਾ ਮੁਫ਼ਤ ਚੈੱਕਅੱਪ ਦਾ ਸੈਂਕੜੇ ਮਰੀਜ਼ਾਂ ਨੇ ਲਾਹਾ ਲਿਆ
ਅੱਖਾਂ ਦਾ ਮੁਫ਼ਤ ਚੈੱਕਅੱਪ ਦਾ ਸੈਂਕੜੇ ਮਰੀਜ਼ਾਂ ਨੇ ਲਾਹਾ ਲਿਆ
Publish Date: Thu, 08 Jan 2026 07:02 PM (IST)
Updated Date: Fri, 09 Jan 2026 04:09 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਮਹਾਰਾਜ ਅਵਧੂਤ ਸਾਹਿਬ ਜੀ, ਮਸਤ ਗੁਰਦੇਵ ਜੀ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਪਿੰਡ ਚੀਮਾ ਖੁਰਦ ਵਿਖੇ ਲਗਾਇਆ। ਕੈਂਪ ਦਾ ਮਰੀਜ਼ਾਂ ਨੇ ਲਾਹਾ ਲਿਆ। ਇਸ ਮੌਕੇ ਬਲਵਿੰਦਰ ਸਿੰਘ, ਡਾ. ਜਸਵਿੰਦਰ ਸਿੰਘ ਚੀਮਾ ਨੰਬਰਦਾਰ ਨੇ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਐੱਨਆਰਆਈ ਤੇ ਸਹਿਯੋਗ ਕਰਨ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮਿੱਤਰਾ ਆਈ ਕੇਅਰ ਹਸਪਤਾਲ ਦੀ ਟੀਮ ਸਵੇਰੇ 10 ਤੋਂ ਦੁਪਹਿਰੇ 2 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕੀਤਾ ਤੇ ਐਨਕਾਂ ’ਤੇ ਦਵਾਈਆਂ ਮੁਫ਼ਤ ਦਿੱਤੀਆਂ ਤੇ ਆਪ੍ਰੇਸ਼ਨ ਫਰੀ ਕੀਤੇ। ਇਸ ਮੌਕੇ ਬਲਵਿੰਦਰ ਸਿੰਘ ਚੀਮਾ ਯੂਕੇ, ਡਾ. ਜਸਵਿੰਦਰ ਚੀਮਾ, ਕੁਲਦੀਪ ਕੌਰ ਸਰਪੰਚ, ਸੁਰਜੀਤ ਸਿੰਘ ਨੰਬਰਦਾਰ, ਕੁਲਵੀਰ ਸਿੰਘ ਚੀਮਾ ਪੰਚ, ਲੇਖ ਰਾਜ ਪੰਚ, ਪਲਵਿੰਦਰ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।