- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੇ ਕੀਤਾ ਤਾਕਤ ਦਾ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ : ਪੱਛਮੀ ਵਿਧਾਨ ਸਭਾ ਹਲਕੇ ’ਚ ਭਾਜਪਾ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਮੰਡਲ ਪ੍ਰਧਾਨ ਸੋਨੂੰ ਚੌਹਾਨ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ’ਚ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਦੀਪਕ ਤੇਲੂ ਦੇ ਸਮਰਥਨ ਨਾਲ ਆਬਾਦਪੁਰਾ ਵਿਚ ਸੈਂਕੜੇ ਨੌਜਵਾਨ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਆਗੂਆਂ ਨੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਜਲੰਧਰ ਪੱਛਮੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ ਪਾਰਟੀ ਦੀਆਂ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹਨ।
ਉਨ੍ਹਾਂ ਕਿਹਾ ਕਿ ਹਰ ਭਾਜਪਾ ਵਰਕਰ ਨਵੇਂ ਮੈਂਬਰਾਂ ਨੂੰ ਨਾਲ ਲਿਆ ਕੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰੇਗਾ। ਜਲੰਧਰ ਪੱਛਮੀ ਵਿੱਚ ਵਧਦਾ ਭਾਜਪਾ ਪਰਿਵਾਰ ਭਵਿੱਖ ’ਚ ਪੰਜਾਬ ਦੀ ਰਾਜਨੀਤੀ ਵਿਚ ਇਕ ਨਵੀਂ ਤਾਕਤ ਵਜੋਂ ਉਭਰੇਗਾ। ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਦੀਪਕ ਤੇਲੂ ਨੇ ਦੱਸਿਆ ਕਿ ਅਬਾਦਪੁਰਾ ਸਮੇਤ ਜਲੰਧਰ ਪੱਛਮੀ ਦੇ ਨੌਜਵਾਨ ਭਾਜਪਾ ਪ੍ਰਤੀ ਬਹੁਤ ਉਤਸ਼ਾਹਿਤ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼ ਦੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਨਵੇਂ ਮੈਂਬਰ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਭਾਜਪਾ ਸਕੱਤਰ ਲਲਿਤ ਬੱਬੂ, ਸੁਸ਼ੀਲ ਸੋਂਧੀ, ਦੀਪਕ ਬਾਵਾ, ਕੁੱਕੂ ਭਾਰਦਵਾਜ ਅਤੇ ਹੋਰ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ। ਅਮਿਤ ਕੁਮਾਰ, ਅੰਕੁਸ਼, ਵਿਸ਼ਾਲ, ਵਿਨੈ, ਮਨੀਸ਼, ਕਰਨ, ਰਾਹੁਲ ਨਾਹਰ, ਵਿਵੇਕ ਗਿੱਲ, ਨੀਰਜ ਸੋਂਧੀ, ਵਿਸ਼ਾਲ ਸੋਂਧੀ, ਸਾਹਿਲ ਮੱਟੂ ਤੇ ਗੌਰਵ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ।