ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ : ਮੁੰਧ, ਹੇਅਰ
ਸਰਕਾਰ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜਲਦੀ ਨਾ ਮੰਨੀਆਂ ਤਾਂ ਚੋਣਾਂ ਵਿੱਚ ਸਰਕਾਰ ਨੂੰ ਖਮਿਆਜਾ ਭੁਗਤਣਾ ਪਵੇਗਾ - ਮੁੰਧ, ਹੇਅਰ
Publish Date: Wed, 29 Apr 2026 08:39 PM (IST)
Updated Date: Wed, 29 Apr 2026 08:40 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਭਗਵੰਤ ਮਾਨ ਸਰਕਾਰ ਨੇ 2022 ਦੀਆਂ ਚੋਣਾਂ ’ਚ ਨੰਬਰਦਾਰ ਯੂਨੀਅਨ ਪੰਜਾਬ ਰਜਿਸਟਰ 643 ਨਾਲ ਆਪਣੇ ਚੋਣ ਮੈਨੀਫੈਸਟੋ ਵਿੱਚ ਨੰਬਰਦਾਰਾਂ ਨਾਲ ਵਾਅਦੇ ਕੀਤੇ ਸੀ ਕਿ ਸਰਕਾਰ ਬਣਨ ਉਪਰੰਤ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜਿਨ੍ਹਾਂ ਚ ਨੰਬਰਦਾਰਾਂ ਦਾ ਮਾਣ ਭੱਤਾ ਦੁਗਣਾ ਕਰਨਾ ਅਤੇ ਨੰਬਰਦਾਰੀ ਜੱਦੀ ਪੁਸ਼ਟੀ ਕਰਨਾ ਉਪਰੰਤ ਮੰਗਾਂ ਜਲਦ ਮੰਨੀਆਂ ਜਾਣਗੀਆਂ ਪ੍ਰੰਤੂ ਸਰਕਾਰ ਨੇ ਚਾਰ ਸਾਲ ਬੀਤ ਜਾਣ ਦੇ ਬਾਅਦ ਇੱਕ ਵੀ ਵਾਅਦ ਪੂਰਾ ਨਹੀਂ ਕੀਤਾ। ਇਹ ਵਿਚਾਰ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਨੰਬਰਦਾਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਅਨੇਕਾਂ ਵਾਰ ਗੁਰਪਾਲ ਸਿੰਘ ਸਮਰਾ ਸੂਬਾ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰ ਚੁੱਕੇ ਹਾਂ ਪ੍ਰੰਤੂ ਸਰਕਾਰ ਵੱਲੋਂ ਨੰਬਰਦਾਰ ਦੀਆਂ ਮੰਗਾਂ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਇਸ ਕਰਕੇ ਪੰਜਾਬ ਦੇ ਹਜ਼ਾਰਾਂ ਨੰਬਰਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਛੱਡ ਕੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਦਾ ਵਾਅਦਾ ਪੂਰਾ ਕਰੇ ਨਹੀਂ ਤਾਂ 2027 ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣੇ ਪੈਣਗੇ। ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ ਨੰਬਰਦਾਰਾਂ ਵੱਲੋਂ ਚੋਣਾਂ ਵਿੱਚ ਰੋਸ ਵਜੋਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰਾਜਕੁਮਾਰ ਮਹਿੰਮੀ ਜਨਰਲ ਸਕੱਤਰ ਜਲੰਧਰ ਦਿਹਾਤੀ, ਹਰਨੇਕ ਸਿੰਘ ਮੀਤ ਪ੍ਰਧਾਨ ਜਲੰਧਰ, ਕੁਲਰਾਜ ਸਿੰਘ , ਹਰਭਜਨ ਦਾਸ ਬੰਗੜ, ਜਰਨੈਲ ਸਿੰਘ , ਅਜੈਬ ਸਿੰਘ, ਜੁਗਰਾਜ ਸਿੰਘ, ਸੁਰਿੰਦਰ ਸਿੰਘ ਕੰਗ, ਰਤਨ ਰਾਏ ਨਕੋਦਰ, ਗੁਰਮਿੰਦਰ ਸਿੰਘ ਕੈਂਥ, ਮਨਜੀਤ ਲਾਲ, ਬਲਵੀਰ ਸਿੰਘ ਹੁੰਦਲ, ਨਿਰਮਲ ਸਿੰਘ, ਕਸ਼ਮੀਰ ਸਿੰਘ ,ਬਲਬੀਰ ਸਿੰਘ ਮੱਟੂ ,ਬਲਕਾਰ ਸਿੰਘ,ਮਲਕੀਤ ਸਿੰਘ, ਰਸ਼ਪਾਲ ਸਿੰਘ ਮੁੰਧ, ਸੰਤੋਖ ਸਿੰਘ ਮੁੰਧ, ਗੁਰਦੇਵ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।