ਪੰਜਾਬ ਬੰਦ ਦਾ ਅਸਰ : ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ, ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਬਾਜ਼ਾਰਾਂ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਬੰਦ ਦਾ ਸਮਰਥਨ ਕਰਦਿਆਂ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਬੰਦ ਦੌਰਾਨ ਆਮ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਰਹੀ ਹੈ।
Publish Date: Fri, 21 Aug 2026 11:28 AM (IST)
Updated Date: Fri, 21 Aug 2026 11:29 AM (IST)
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ - ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਬਾਜ਼ਾਰਾਂ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਬੰਦ ਦਾ ਸਮਰਥਨ ਕਰਦਿਆਂ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਬੰਦ ਦੌਰਾਨ ਆਮ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਰਹੀ ਹੈ।
ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੱਖ-ਵੱਖ ਚੌਂਕਾਂ ਵਿੱਚ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਮਿਸ਼ਨ ਚੌਂਕ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਦੁਹਰਾਈ ਗਈ।