- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਹਰ ਚੰਦ ਪੌਲੀਟੈਕਨਿਕ ਕਾਲਜ ’ਚ ਫਿਨਿਸ਼ਿੰਗ ਸਕੂਲ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਵੱਲੋਂ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਅਧੀਨ ਫਾਈਨਲ ਸਾਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਇੰਜੀਨੀਅਰ ਰਿਸ਼ਵ ਸ਼ਰਮਾ ਨੇ ਸ਼ਖ਼ਸੀਅਤ ਵਿਕਾਸ, ਪ੍ਰਭਾਵਸ਼ਾਲੀ ਸੰਚਾਰ, ਟੀਮ ਵਰਕ, ਆਤਮ-ਵਿਸ਼ਵਾਸ, ਇੰਟਰਵਿਊ ਦੀ ਤਿਆਰੀ ਤੇ ਰਿਜ਼ਿਊਮ ਤਿਆਰ ਕਰਨ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ, ਨੌਕਰੀ ਪ੍ਰਾਪਤ ਕਰਨ ਲਈ ਲੋੜੀਂਦੇ ਹੁਨਰਾਂ ਤੇ ਕੰਮਕਾਜ ਦੇ ਪੇਸ਼ੇਵਰ ਢੰਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਕਨੀਕੀ ਗਿਆਨ ਦੇ ਨਾਲ-ਨਾਲ ਸਾਫਟ ਸਕਿੱਲਜ਼ ਤੇ ਵਧੀਆ ਸ਼ਖ਼ਸੀਅਤ ਵੀ ਸਫਲ ਕਰੀਅਰ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਫਿਨਿਸ਼ਿੰਗ ਸਕੂਲ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਤੇ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਵਧਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਇੰਚਾਰਜ ਗੌਰਵ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਇਸ ਲੈਕਚਰ ਤੋਂ ਪ੍ਰਾਪਤ ਜਾਣਕਾਰੀ ਨੂੰ ਆਪਣੇ ਜੀਵਨ ਤੇ ਕਰੀਅਰ ’ਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ।