ਪਾਬੰਦੀਸ਼ੁਦਾ ਦਵਾਈਆਂ ਦੇ ਮਾਮਲੇ ’ਚ ਕੈਦ
ਪਾਬੰਦੀਸ਼ੁਦਾ ਦਵਾਈਆਂ ਦੇ ਮਾਮਲੇ ’ਚ ਕੈਦ
Publish Date: Mon, 11 May 2026 06:53 PM (IST)
Updated Date: Mon, 11 May 2026 06:54 PM (IST)
ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 40 ਪਾਬੰਦੀਸ਼ੁਦਾ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਵਰਮਾ ਪੁੱਤਰ ਵਿਨੋਦ ਸ਼ਰਮਾ ਵਾਸੀ ਹਰਦੇਵ ਨਗਰ, ਜਲੰਧਰ ਨੂੰ ਸਾਢੇ ਪੰਜ ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਦੋਸ਼ੀ ਖ਼ਿਲਾਫ਼ ਮਿਤੀ 2 ਜੂਨ 2025 ਨੂੰ ਥਾਣਾ 5 ’ਚ ਮਾਮਲਾ ਦਰਜ ਕੀਤਾ ਗਿਆ ਸੀ।