ਨਸ਼ੀਲੇ ਪਦਾਰਥ ਦੇ ਮਾਮਲੇ ’ਚ ਕੈਦ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Thu, 30 Apr 2026 06:14 PM (IST)
Updated Date: Thu, 30 Apr 2026 06:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 55 ਗ੍ਰਾਮ ਨਸ਼ੀਲੇ ਪਦਾਰਥ ਦੀ ਬਰਾਮਦਗੀ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ ਸ਼ਿਵਮ ਉਰਫ ਝਪ ਵਾਸੀ ਬਸਤੀ ਸ਼ੇਖ, ਜਲੰਧਰ ਨੂੰ 2 ਸਾਲ 2 ਮਹੀਨੇ 11 ਦਿਨ ਦੀ ਕੈਦ ਤੇ 1000 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਦੋਸ਼ੀ ਖਿਲਾਫ 17 ਫਰਵਰੀ 2024 ਨੂੰ ਥਾਣਾ ਪੰਜ ’ਚ ਮਾਮਲਾ ਦਰਜ ਕੀਤਾ ਗਿਆ ਸੀ।