ਨਸ਼ੀਲੇ ਪਾਊਡਰ ਦੇ ਮਾਮਲੇ ’ਚ ਕੈਦ
ਨਸ਼ੀਲੇ ਪਾਊਡਰ ਦੇ ਮਾਮਲੇ ’ਚ ਕੈਦ
Publish Date: Mon, 18 May 2026 06:57 PM (IST)
Updated Date: Mon, 18 May 2026 06:57 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 35 ਗ੍ਰਾਮ ਨਸ਼ੀਲੇ ਪਾਊਡਰ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੰਦੇ ਹੋਏ ਕੁਲਦੀਪ ਸਿੰਘ ਉਰਫ਼ ਕਾਕਾ ਵਾਸੀ ਹਾਜੀਪੁਰ ਥਾਣਾ ਸਦਰ ਨਕੋਦਰ ਨੂੰ 3 ਸਾਲ 2 ਮਹੀਨੇ 3 ਦਿਨ ਦੀ ਕੈਦ ਤੇ ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ 7 ਅਕਤੂਬਰ 2017 ਨੂੰ ਥਾਣਾ ਸਦਰ ’ਚ ਮਾਮਲਾ ਦਰਜ ਕੀਤਾ ਗਿਆ ਸੀ।