ਆਨਲਾਈਨ ਡੈਸਕ, ਜਲੰਧਰ: ਜਲੰਧਰ 'ਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਤੇ ਲੋਕ ਆਹਮੋ- ਸਾਹਮਣੇ ਹੋ ਗਏ ਹਨ। ਇੰਪਰੂਵਮੈਂਟ ਟਰੱਸਟ ਨੇ ਲਤੀਫ ਪੁਰਾ ਦੀ ਜ਼ਮੀਨ ਦਾ ਕਬਜ਼ਾ ਲੈਣ ਲਈ ਕਾਰਵਾਈ ਕਰਨ ਲਈ ਪਹੁੰਚ ਕੀਤੀ ਹੈ। ਜਿਸ ਤੋਂ ਮਗਰੋਂ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜਾ ਰਹੀ ਹੈ। ਜਿਸ ਦਾ ਇਲਾਕੇ ਦੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ। ਇਸ ਤੋਂ ਮਗਰੋਂ ਮਾਹੌਲ ਤਣਾਅਪੂਰਨ ਬਣ ਗਿਆ।

ਮੈਜਿਸਟ੍ਰੇਟ ਅਤੇ 400 ਪੁਲਿਸ ਵਾਲੇ ਮੌਕੇ 'ਤੇ ਪਹੁੰਚ ਗਏ ਹਨ ਅਤੇ ਲਤੀਫ਼ ਪੁਰਾ ਨੂੰ ਘੇਰਾ ਪਾ ਲਿਆ ਹੈ। ਦੂਜੇ ਪਾਸੇ ਲੋਕਾਂ ਨੇ ਵੀ ਧਰਨੇ ਦੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਵੱਡੀ ਗਿਣਤੀ 'ਚ ਮੌਕੇ 'ਤੇ ਇਕੱਠੇ ਹੋ ਗਏ ਹਨ।ਇੰਪਰੂਵਮੈਂਟ ਟਰੱਸਟ ਦੀ ਟੀਮ ਅਤੇ ਇਲਾਕੇ ਦੇ ਲੋਕਾਂ ਦੇ ਵਕੀਲਾਂ ਵਿਚਾਲੇ ਵੀ ਗੱਲਬਾਤ ਚੱਲ ਰਹੀ ਹੈ। ਇੰਪਰੂਵਮੈਂਟ ਟਰੱਸਟ ਨੇ ਲਤੀਫ ਪੁਰਾ ਦੀ ਜ਼ਮੀਨ ’ਤੇ ਬਣੀਆਂ ਇਮਾਰਤਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਲੋਕਾਂ ਨੂੰ ਜ਼ਮੀਨ ਛੱਡਣ ਦੀ ਚਿਤਾਵਨੀ ਦੇ ਰਹੀ ਹੈ। ਘਰ ਟੁੱਟਣ ਕਾਰਨ ਔਰਤਾਂ ਰੋ ਰਹੀਆਂ ਹਨ।

Posted By: Sandip Kaur