14 ਤੋਂ 16 ਤੱਕ ਜ਼ਿਲ੍ਹਾ ‘ਨੋ ਫਲਾਇੰਗ ਜ਼ੋਨ’ ਐਲਾਨਿਆ
ਰਾਸ਼ਟਰਪਤੀ ਦੇ ਦੌਰੇ ਨੂੰ ਦੇਖਦਿਆ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ‘ਨੋ ਫਲਾਇੰਗ ਜ਼ੋਨ’ ਐਲਾਨਿਆ
Publish Date: Tue, 13 Jan 2026 06:12 PM (IST)
Updated Date: Tue, 13 Jan 2026 06:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ। ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ ਮਿਤੀ 14 ਤੋਂ 16 ਜਨਵਰੀ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਰਾਸ਼ਟਰਪਤੀ 16 ਜਨਵਰੀ ਨੂੰ ਇੱਥੇ ਸਥਿਤ ਡਾ. ਬੀ.ਆਰ.ਅੰਬੇਡਕਰ ਐੱਨਆਈਟੀ ਵਿਖੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਪੁੱਜ ਰਹੇ ਹਨ।