- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਦਿਆਲਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਾਇੰਸ ਲੈਬ ਦਾ ਉਦਘਾਟਨ,

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਪਿੰਡ ਦਿਆਲਪੁਰ ’ਚ ਸਥਿਤ ਸਕੂਲ ਵਿਚ ਨਵੀਂ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਵਿਗਿਆਨਕ ਯੁੱਗ ਵਿੱਚ ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਪ੍ਰੈਕਟੀਕਲ ਸਿੱਖਿਆ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ ਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਹਲਕਾ ਫਿਲੌਰ ਦੇ ਪਿੰਡਾਂ ’ਚ ਸਿੱਖਿਆ, ਸਿਹਤ ਅਤੇ ਵਿਕਾਸ ਨਾਲ ਸਬੰਧਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਸਾਡਾ ਮਕਸਦ ਸਿਰਫ਼ ਇਮਾਰਤਾਂ ਬਣਾਉਣਾ ਨਹੀਂ, ਸਗੋਂ ਅਜਿਹੀਆਂ ਸਹੂਲਤਾਂ ਦੇਣਾ ਹੈ ਜੋ ਸਾਡੇ ਬੱਚਿਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇ ਸਕਣ। ਇਸ ਮੌਕੇ ਸੁਰਿੰਦਰ ਕੁਮਾਰ ਪੁਆਰੀ ਮੁੱਖ ਅਧਿਆਪਕ, ਤੀਰਥ ਸਿੰਘ ਬਾਸੀ, ਹਰਕਮਲ ਸਿੰਘ ਸਰਪੰਚ ਬੇਗਮਪੁਰ, ਰਮੇਸ਼ਵਰ ਪੰਡਿਤ ਬਲਾਕ ਪ੍ਰਧਾਨ ਫਿਲੌਰ, ਵਰਿੰਦਰ ਸੈਣੀ ਸੰਗਠਨ ਇੰਚਾਰਜ ਫਿਲੌਰ, ਗ੍ਰਾਮ ਪੰਚਾਇਤ ਮੈਂਬਰ ਤੇ ਸਕੂਲ ਸਟਾਫ ਆਦਿ ਹਾਜ਼ਰ ਸੀ।