‘ਆਪ’ ਦੇ ਨਵੇਂ ਦਫਤਰ ਦਾ ਰਾਜ ਸਭਾ ਮੈਂਬਰ ਮਿੱਤਲ ਵੱਲੋਂ ਉਦਘਾਟਨ
ਜਲੰਧਰ ਕੈਂਟ 'ਚ ਆਪ ਦੇ ਨਵੇਂ ਦਫਤਰ ਦਾ ਰਾਜ ਸਭਾ ਮੈਂਬਰ ਮਿੱਤਲ ਵੱਲੋਂ ਉਦਘਾਟਨ
Publish Date: Fri, 16 Jan 2026 08:20 PM (IST)
Updated Date: Fri, 16 Jan 2026 08:21 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਜਲੰਧਰ ਕੈਂਟ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਸੰਸਦ ਮੈਂਬਰ ਅਸ਼ੋਕ ਮਿੱਤਲ ਵੱਲੋਂ ਰਸਮੀ ਤੌਰ ’ਤੇ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਹ ਦਫ਼ਤਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਮਜ਼ਬੂਤ ਕੇਂਦਰ ਵਜੋਂ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮਕਸਦ ਸਾਫ਼ ਸੁਥਰੀ ਅਤੇ ਇਮਾਨਦਾਰ ਰਾਜਨੀਤੀ ਨੂੰ ਅੱਗੇ ਵਧਾਉਣਾ ਹੈ। ਇਸ ਮੌਕੇ ਸੁਭਾਸ਼ ਭਗਤ, ਕੌਂਸਲਰ ਲੱਕੀ ਦਾਦਰਾ, ਕੌਂਸਲਰ ਅਨੁਪ ਕੌਰ, ਐਚ.ਪੀ. ਸਿੰਘ, ਕੌਂਸਲਰ ਰਾਜੇਸ਼ ਭੱਟੀ, ਕੌਂਸਲਰ ਮਿੰਟੂ ਜੁਨੇਜਾ, ਕੌਂਸਲਰ ਮੋਂਟੂ ਸਭਰਵਾਲ, ਪ੍ਰਣੀਤ ਸਿੰਘ, ਪ੍ਰਿੰਸ ਬਾਘਾ, ਰਿੱਕੀ ਮਨੋਚਾ, ਇੰਦਰਵਾਸ਼ ਚੱਢਾ, ਆਤਮ ਪ੍ਰਕਾਸ਼ ਬਬਲੂ, ਅਜੈ ਸ਼ਰਮਾ ਅਤੇ ਰੌਕੀ ਖੰਬਰਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਹਲਕੇ ਦੇ ਸਮੂਹ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਵੀ ਇਸ ਸਮਾਰੋਹ ਵਿਚ ਸ਼ਿਰਕਤ ਕੀਤੀ। ਅੰਤ ਵਿੱਚ ਪਾਰਟੀ ਆਗੂਆਂ ਨੇ ਇਹ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਦਫ਼ਤਰ ਹਲਕਾ ਜਲੰਧਰ ਕੈਂਟ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਸਾਰੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।