ਪਿ੍ਰਤਪਾਲ ਸਿੰਘ, ਸ਼ਾਹਕੋਟ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ 12 ਜੂਨ ਨੂੰ ਆਰੰਭ ਹੋਣਗੇ ਤੇ 14 ਜੂਨ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਤੇ ਹੈੱਡ ਗੰ੍ਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਦੱਸਿਆ ਕਿ 12 ਜੂਨ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਤੇ 14 ਜੂਨ ਨੂੰ ਪਾਠ ਦੇ ਭੋਗ ਪਾਏ ਜਾਣਗੇ ਤੇ ਰਾਤ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਨਾਂ੍ਹ ਦੱਸਿਆ ਕਿ 14 ਜੂਨ ਨੂੰ ਛਬੀਲ ਵੀ ਲਾਈ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਰਨਲ ਸਕੱਤਰ ਲਖਵਿੰਦਰ ਸਿੰਘ ਸੋਖੀ, ਮਾਸਟਰ ਚਰਨਜੀਤ ਸਿੰਘ, ਹਰਪਾਲ ਸਿੰਘ, ਲਛਮਣ ਸਿੰਘ, ਸੁਖਵਿੰਦਰ ਸਿੰਘ ਖਜਾਨਚੀ ਆਦਿ ਹਾਜ਼ਰ ਸਨ।