ਸਫਾਈ ਸੇਵਕਾਂ ਦੀ ਪੰਜਾਬ ਭਰ ’ਚ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ
ਸਫਾਈ ਸੇਵਕਾਂ ਦੀ ਪੰਜਾਬ ਭਰ ’ਚ ਅਣਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
Publish Date: Thu, 07 May 2026 10:09 PM (IST)
Updated Date: Thu, 07 May 2026 10:11 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖਾਸ : ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਕੰਮ ਛੱਡ ਕੇ ਅਣਮਿੱਥੇ ਸਮੇਂ ਲਈ ਹੜਤਾਲ਼ ’ਤੇ ਹਨ, ਜਿਸ ਨੂੰ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਧਰਨੇ ਵਿਚ ਪਹੁੰਚ ਕਿ ਹਿਮਾਇਤ ਕੀਤੀ ਗਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਜੀਐੱਸ ਅਟਵਾਲ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਸਕੱਤਰ ਸੋਨੂੰ ਅਰੋੜਾ ਤੇ ਸਫਾਈ ਕਰਮਚਾਰੀ ਯੂਨੀਅਨ ਦੇ ਆਗੂ ਸੰਦੀਪ ਸਿੰਘ ਨਾਗਪਾਲ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੇ ਨਿਗਮਾਂ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 140 ਤੋਂ ਵਧ ਸਟੇਸ਼ਨਾਂ ’ਤੇ ਸਫਾਈ ਸੇਵਕਾਂ ਨੇ ਮੁਕੰਮਲ ਹੜਤਾਲ ਕਰ ਦਿੱਤੀ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼ੌਕ ਨਹੀਂ ਮਜਬੂਰੀ ਹੈ। ਜੇਕਰ ਸਾਡੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸ਼ੁਭਮ, ਰਕੇਸ਼ ਕੁਮਾਰ, ਅਸ਼ੋਕ ਕੁਮਾਰ, ਸੁਰੇਸ਼ ਕੁਮਾਰ, ਵਿਨੋਦ, ਬਨਵਾਰੀ ਲਾਲ, ਜੈ ਚੰਦ, ਸੰਜੀਵ ਕੁਮਾਰ, ਰਛਪਾਲ ਸਿੰਘ, ਸੁਰਜੀਤ ਆਦਿ ਨੇ ਵੀ ਸੰਬੋਧਨ ਕੀਤਾ।