ਜੇਐੱਨਐੱਨ, ਜਲੰਧਰ : ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨਾਲ ਆਜਾਦੀ ਦਿਵਸ ਸਮਾਗਮ ਦੀ ਤਿਆਰੀਆਂ ਵੀ ਪ੍ਰਭਾਵਿਤ ਹੋਣ ਲੱਗੀਆਂ ਹਨ। 74ਵੇਂ ਆਜ਼ਾਦੀ ਦਿਵਸ ਨੂੰ ਮਨਾਉਣ 'ਚ ਹੁਣ ਸਿਰਫ ਇਕ ਦਿਨ ਬਚਿਆ ਹੈ ਪਰ ਅਜੇ ਤਕ ਜ਼ਿਆਦਾਤਰ ਵੀਆਈਪੀਜ਼ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਣ ਵਾਲੇ ਸਰਕਾਰੀ ਸਮਾਗਮਾਂ 'ਚ ਸ਼ਾਮਲ ਹੋਣ ਲਈ ਸੱਦਾ ਪੱਤਰ ਨਹੀਂ ਪਹੁੰਚੇ ਹਨ। ਦੂਜੇ ਪਾਸੇ, ਸਰਕਾਰੀ ਮੁਲਾਜ਼ਮ ਇਸ ਵਾਰ ਆਪਣੀ ਮੰਗਾਂ ਮਨਵਾਉਣ ਲਈ ਡਟੇ ਹਨ ਤੇ ਹੜਤਾਲ 'ਤੇ ਹਨ। ਇਹੀ ਕਾਰਨ ਹੈ ਕਿ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਨਾ ਸਰਕਾਰ ਨੇ ਉਨ੍ਹਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕੀਤੀ ਤੇ ਨਾ ਹੀ ਉਨ੍ਹਾਂ ਦਾ ਰੁੱਖ ਨਰਮ ਕੀਤਾ ਹੈ।

ਗੌਰਤਲਬ ਹੈ ਕਿ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਿਨਿਸਿਟ੍ਰਅਲ ਸਰਵਿਸ ਯੂਨੀਅਨ ਤੇ ਸਾਂਝਾ ਮੁਲਾਜ਼ਮ ਮੰਚ ਦੇ ਬੇਨਤੀ 'ਤੇ ਜੁਆਇੰਟ ਐਕਸ਼ਨ ਕਮੇਟੀ ਨੇ ਕਲਮ ਛੱਡ ਹੜਤਾਲ ਦਾ ਐਲਾਨ ਕੀਤਾ ਹੈ। ਇਹ ਹੜਤਾਲ 6 ਅਗਸਤ ਤੋਂ ਸ਼ੁਰੂ ਹੋ ਕੇ 14 ਅਗਸਤ ਤਕ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ 15 ਤੇ 16 ਅਗਸਤ ਨੂੰ ਛੁੱਟੀ ਹੋਣ ਦੇ ਚੱਲਦਿਆਂ ਹੁਣ ਲੋਕਾਂ ਦਾ ਕੰਮ 17 ਅਗਸਤ ਨੂੰ ਹੀ ਹੋ ਪਾਵੇਗਾ। ਇਸ ਵਿਚਕਾਰ ਮੰਨਾਏ ਜਾ ਰਹੇ ਆਜ਼ਾਦੀ ਦਿਵਸ ਦੀ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ। ਇਸ 'ਚ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਵੀਆਈਪੀ, ਸਮਾਜ ਸੇਵਕ, ਰਾਜਨੀਤੀ ਤੇ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਨੂੰ ਸੱਦਾ ਕਰਨ ਤੋਂ ਲੈ ਕੇ ਉਨ੍ਹਾਂ ਦੀ ਬੈਠਣ ਦੀ ਵਿਵਸਥਾ ਕਰਨ ਦਾ ਕੰਮ ਪ੍ਰਭਾਵਿਤ ਹੋ ਚੁੱਕਿਆ ਹੈ।

Posted By: Amita Verma