- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਨ ਵਰਲਡ ਸਕੂਲ ਮਲਸੀਆਂ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦੂਨ ਵਰਲਡ ਸਕੂਲ ਮਲਸੀਆਂ ’ਚ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ। ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਐਕਟ ਪੇਸ਼ ਕੀਤਾ ਗਿਆ, ਜਿਸ ਰਾਹੀਂ ਸੰਵਿਧਾਨ ਵਿਚ ਦਰਜ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ, ਆਜ਼ਾਦੀ, ਸਮਾਨਤਾ ਅਤੇ ਨਿਆਂ ਵਰਗੇ ਅਹਿਮ ਵਿਸ਼ਿਆਂ ਨੂੰ ਬਾਖ਼ੂਬੀ ਦਰਸਾਇਆ ਗਿਆ। ਵਿਦਿਆਰਥੀਆਂ ਨੇ ਪੇਸ਼ਕਾਰੀ ਰਾਹੀਂ ਸੰਦੇਸ਼ ਦਿੱਤਾ ਕਿ ਭਾਰਤੀ ਸੰਵਿਧਾਨ ਸਾਨੂੰ ਨਾ ਸਿਰਫ਼ ਅਧਿਕਾਰ ਪ੍ਰਦਾਨ ਕਰਦਾ ਹੈ, ਸਗੋਂ ਆਪਣੇ ਫ਼ਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਵੀ ਦਿੰਦਾ ਹੈ। ਇਸ ਉਪਰੰਤ ਸੰਵਿਧਾਨ ਨਾਲ ਸਬੰਧਤ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਸਮੂਹ ਕਲਾਸਾਂ ਵਿਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡਾ ਸੰਵਿਧਾਨ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਅਪਣਾਇਆ ਗਿਆ ਸੀ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਉਨ੍ਹਾਂ ਸੰਵਿਧਾਨ ਨਿਰਮਾਣ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਅਹਿਮ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸ਼ਾਸਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਹਰ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਤੇ ਨਿਆਂ ਦਿਵਾਉਣ ਵਿੱਚ ਸੰਵਿਧਾਨ ਦੀ ਅਹਿਮ ਭੂਮਿਕਾ ਹੈ। ਐੱਮਡੀ ਦਾਨੀਆ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।