- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਲ 2025 ਵਿੱਚ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਵੀ ਬਾਠ ਦਾ ਨਾਮ ਸਿਆਸੀ ਬਿਆਨਾਂ ਅਤੇ ਪੁਲਿਸ ਮਾਮਲਿਆਂ ਕਾਰਨ ਚਰਚਾ ਵਿੱਚ ਆਇਆ ਸੀ।

ਡਿਜੀਟਲ ਡੈਸਕ, ਸਰੀ। ਸਰੀ ਪੁਲਿਸ ਸਰਵਿਸ (SPS) ਦੇ ਅਧਿਕਾਰੀਆਂ ਨੇ 8 ਅਕਤੂਬਰ 2026 ਨੂੰ ਰਾਤ 8:19 ਵਜੇ ਸਰੀ ਦੇ ਡਾਊਨਟਾਊਨ ਇਲਾਕੇ ਵਿੱਚ ਸੈਂਟਰਲ ਐਵੇਨਿਊ ਅਤੇ 134 ਸਟਰੀਟ ਨੇੜੇ ਇੱਕ ਗੱਡੀ ਨੂੰ ਰੋਕ ਕੇ ਜਾਂਚ ਕੀਤੀ। ਇਸ ਦੌਰਾਨ 33 ਸਾਲਾ ਭਾਰਤੀ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਰੀ ਪੁਲਿਸ ਦੇ ਅਧਿਕਾਰੀਆਂ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੱਡੀ ਵਿੱਚ ਸਵਾਰ ਵਿਅਕਤੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਠ ਨੂੰ CBSA ਦੇ ਹਵਾਲੇ ਕਰ ਦਿੱਤਾ ਗਿਆ। ਫਿਲਹਾਲ ਉਹ ਏਜੰਸੀ ਦੀ ਹਿਰਾਸਤ ਵਿੱਚ ਹੈ।
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਪੁਰ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਬਾਠ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਲਗਪਗ 20 ਅਪਰਾਧਿਕ ਮਾਮਲੇ ਦਰਜ ਦੱਸੇ ਜਾਂਦੇ ਹਨ।
ਅੰਮ੍ਰਿਤਪਾਲ ਸਿੰਘ ਬਾਠ ਨੂੰ ਅੰਮ੍ਰਿਤ ਦਾਲਮ ਅਤੇ ਹਰਪ੍ਰੀਤ ਸਿੰਘ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ। ਉਸ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਉਸ ਨੂੰ ਵਾਪਸ ਲਿਆਉਣ ਲਈ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਲ 2025 ਵਿੱਚ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਵੀ ਬਾਠ ਦਾ ਨਾਮ ਸਿਆਸੀ ਬਿਆਨਾਂ ਅਤੇ ਪੁਲਿਸ ਮਾਮਲਿਆਂ ਕਾਰਨ ਚਰਚਾ ਵਿੱਚ ਆਇਆ ਸੀ।
ਉਸ ਸਮੇਂ ਅੰਮ੍ਰਿਤਪਾਲ ਬਾਠ ਅਤੇ ਉਸ ਦੀ ਪਤਨੀ ਕੰਚਨਪ੍ਰੀਤ ਦੀ ਇੱਕ ਇੰਟਰਵਿਊ ਵੀ ਕਾਫ਼ੀ ਚਰਚਾ ਵਿੱਚ ਰਹੀ ਸੀ। ਇਸ ਇੰਟਰਵਿਊ ਵਿੱਚ ਬਾਠ ਨੇ ਇਲਾਕੇ ਦੇ ਵਿਧਾਇਕ ਹਰਮੀਤ ਸੰਧੂ ’ਤੇ ਉਸ ਨੂੰ ਗੈਂਗਸਟਰ ਬਣਾਉਣ ਦੇ ਦੋਸ਼ ਲਗਾਏ ਸਨ।