ਇੰਡੋ ਸਵਿਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਮੱਲ
ਇੰਡੋ ਸਵਿਸ ਸਕੂਲ ਦੇ ਵਿਦਿਆਰਥੀਆਂ ਨੇ “ਲੋਜਿਕਕਿਡਜ਼” ਕੰਪੀਟੇਟਿਵ ਪ੍ਰੀਖਿਆਵਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 24 Feb 2026 08:08 PM (IST)
Updated Date: Tue, 24 Feb 2026 08:10 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ “ਲੋਜਿਕਕਿਡਜ਼” ਕੰਪੀਟੇਟਿਵ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਰੈਂਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਆਪਣੀ ਲਗਨ, ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਵੱਖ-ਵੱਖ ਸ਼੍ਰੇਣੀਆਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਰੈਂਕ ਦੇ ਅਧਾਰ ’ਤੇ ਸਰਟੀਫਿਕੇਟ ਹਾਸਲ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਬੱਚਿਆਂ ’ਚ ਤਰਕਸ਼ਕਤੀ, ਆਤਮਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਇਹ ਵੀ ਕਿਹਾ ਕਿ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਅਜਿਹੀਆਂ ਗਤੀਵਿਧੀਆਂ ’ਚ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ, ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇੰਡੋ ਸਵਿਸ ਸਕੂਲ ਹਮੇਸ਼ਾਂ ਗੁਣਵੱਤਾਪੂਰਨ ਸਿੱਖਿਆ ਤੇ ਨਵੇਂ ਮੌਕਿਆਂ ਰਾਹੀਂ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਮਾਪਿਆਂ ਨੇ ਵੀ ਬੱਚਿਆਂ ਦੀ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟਾਈ ਤੇ ਸਕੂਲ ਦਾ ਧੰਨਵਾਦ ਕੀਤਾ।