ਇੰਡੋ ਸਵਿਸ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਇੰਡੋ ਸਵਿਸ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 01 May 2026 06:40 PM (IST)
Updated Date: Fri, 01 May 2026 06:41 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਆਈਸੀਐੱਸਈ ਤੇ ਆਈਐੱਸਸੀ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚੋ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਨਕੋਦਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 12ਵੀਂ ਸਾਇੰਸ ਜਮਾਤ ਵਿੱਚੋਂ ਰਵਨੀਤ ਕੌਰ ਸੰਧੂ ਨੇ ਪਹਿਲਾ, ਪਾਰਥ ਸੰਧੀਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਜਮਾਤ ਵਿੱਚੋਂ ਸਮਰਪ੍ਰੀਤ ਸਿੰਘ ਨੇ ਪਹਿਲਾ, ਅਭੀ ਸਹੋਤਾ ਨੇ ਦੂਸਰਾ ਅਤੇ ਇਸ਼ਵਿੰਦਰਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਆਰਟਸ (ਹਿਊਮੈਂਨਟੀਜ਼) ਜਮਾਤ ਵਿੱਚੋਂ ਅਮਨਪ੍ਰੀਤ ਕੌਰ ਨੇ ਪਹਿਲਾ, ਹਰਸ਼ਦੀਪ ਸਿੰਘ ਅਤੇ ਮਨਵੀਰ ਸਿੰਘ ਤੱਖਰ ਨੇ ਦੂਸਰਾ ਅਤੇ ਬਲਰਾਜ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ 10ਵੀਂ ਜਮਾਤ ਵਿੱਚੋਂ ਸਿਮਰਤ ਕੌਰ ਨੇ ਪਹਿਲਾ, ਗੌਰਵਪ੍ਰੀਤ ਸਿੰਘ ਨੇ ਦੂਸਰਾ ਅਤੇ ਗੁਰਮਿਹਰ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਅਤੇ ਐੱਮ. ਡੀ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਮੁਬਾਰਕਬਾਦ ਦਿੱਤੀ।