ਇਨਫਰਮੇਸ਼ਨ ਪੁਆਇੰਟ ਦੇ ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ
ਇਨਫਰਮੇਸ਼ਨ ਪੁਆਇੰਟ ਦੇ ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ
Publish Date: Sat, 10 Jan 2026 08:15 PM (IST)
Updated Date: Sun, 11 Jan 2026 04:12 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਗੋਪਾਲ ਇਨਫਰਮੇਸ਼ਨ ਪੁਆਇੰਟ ਸ਼ਾਹਕੋਟ ਦੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਏ ਵਿਸ਼ਾਲ ਕਨਵੋਕੇਸ਼ਨ ਸਮਾਰੋਹ ਦੌਰਾਨ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਇਨਫਰਮੇਸ਼ਨ ਪੁਆਇੰਟ ਦੇ ਸੰਸਥਾਪਕ ਸ਼ਾਂਤੇਸ਼ ਸੰਗਰਾ ਤੇ ਰਜਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਰਾਹੀਂ ਕਈ ਵਿਦਿਆਰਥੀਆਂ ਦਾ ਦਾਖ਼ਲਾ ਐੱਲ.ਪੀ.ਯੂ ਵਿਚ ਕਰਵਾਇਆ ਗਿਆ ਸੀ। ਖਾਸ ਤੌਰ ‘ਤੇ ਉਹ ਵਿਦਿਆਰਥੀ, ਜੋ ਨੌਕਰੀ ਦੇ ਨਾਲ-ਨਾਲ ਪੜ੍ਹਾਈ ਜਾਰੀ ਰੱਖਣਾ ਚਾਹੁੰਦੇ ਸਨ, ਉਨ੍ਹਾਂ ਲਈ ਡਿਸਟੈਂਸ ਐਜੂਕੇਸ਼ਨ ਰਾਹੀਂ ਪੜ੍ਹਾਈ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਗਈ ਸੀ। ਇਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਨਿਯਮਿਤ ਵਿਦਿਆਰਥੀਆਂ ਦੀ ਤਰ੍ਹਾਂ ਬਾਕਾਇਦਾ ਸਮਾਰੋਹ ਦੌਰਾਨ ਡਿਗਰੀ ਪ੍ਰਦਾਨ ਕੀਤੀ ਗਈ। ਇਸ ਕਨਵੋਕੇਸ਼ਨ ਸਮਾਰੋਹ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਸੀ.ਪੀ ਰਾਧਾਕ੍ਰਿਸ਼ਨਨ ਅਤੇ ਯੂਕੇ ਦੀ ਸਾਬਕਾ ਪ੍ਰਧਾਨ ਮੰਤਰੀ ਮੈਰੀ ਐਲਿਜ਼ਾਬੇਥ ਟਰੱਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਇਨਫਰਮੇਸ਼ਨ ਪੁਆਇੰਟ ਦੇ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀ ਗਈ।