ਇਨੋਸੈਂਟ ਹਾਰਟਸ ਪੰਜਾਬ ਸਟੇਟ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਸ਼ੁਰੂ ਜਲੰਧਰ ਵਿੱਚ ਇਨੋਸੈਂਟ ਹਾਰਟਸ ਪੰਜਾਬ ਸਟੇਟ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਸ਼ੁਰੂ
Publish Date: Thu, 13 Aug 2026 09:08 PM (IST)
Updated Date: Thu, 13 Aug 2026 09:11 PM (IST)
300 ਖਿਡਾਰੀ ਲੈਣਗੇ ਹਿੱਸਾ, 10 ਈਵੈਂਟਾਂ ਵਿੱਚ ਹੋਵੇਗਾ ਮੁਕਾਬਲਾ ਖੇਡਾਂ ਸਰਬਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ : ਏਡੀਸੀ ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ, ਜਲੰਧਰ ਵਿਚ ਚਾਰ ਰੋਜ਼ਾ ਇਨੋਸੈਂਟ ਹਾਰਟਸ ਪੰਜਾਬ ਸਟੇਟ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋ ਗਈ। ਇਸ ਮੁਕਾਬਲੇ ਵਿਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਤੋਂ ਲਗਭਗ 300 ਖਿਡਾਰੀ ਹਿੱਸਾ ਲੈ ਰਹੇ ਹਨ ਦਾ ਉਦਘਾਟਨ ਜਲੰਧਰ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਵੱਲੋਂ ਕੀਤਾ ਗਿਆ। ਇਸ ਮੌਕੇ ਇਨੋਸੈਂਟ ਹਾਰਟਸ ਗਰੁੱਪ ਦੇ ਚੇਅਰਮੈਨ ਡਾ. ਅਨੂਪ ਬੌਰੀ ਗੈਸਟ ਆਫ਼ ਆਨਰ ਵਜੋਂ ਹਾਜ਼ਰ ਰਹੇ। ਇਸ ਚੈਂਪੀਅਨਸ਼ਿਪ ’ਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਕੁੱਲ 10 ਈਵੈਂਟ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚ ਅੰਡਰ-19 ਲੜਕਿਆਂ ਅਤੇ ਲੜਕੀਆਂ ਦੇ ਸਿੰਗਲਜ਼, ਡਬਲਜ਼ ਤੇ ਮਿਕਸਡ ਡਬਲਜ਼ ਤੋਂ ਇਲਾਵਾ ਸੀਨੀਅਰ ਪੁਰਸ਼ ਤੇ ਮਹਿਲਾ ਵਰਗ ਦੇ ਮੁਕਾਬਲੇ ਸ਼ਾਮਲ ਹਨ। ਇਸ ਮੌਕੇ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂਰਾ ਨੂੰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਅੰਤਰਰਾਸ਼ਟਰੀ ਪੱਧਰ ’ਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ 31,000 ਰੁਪਏ ਦੀ ਨਕਦ ਸਨਮਾਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਦਿਵਿਆ (ਆਈਏਐੱਸ) ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ’ਚ ਖੇਡਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਦੀ ਅੰਤ੍ਰਿਮ ਕਮੇਟੀ ਵੱਲੋਂ ਸਟੇਡੀਅਮ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਜਾਣਕਾਰੀ ਦਿੰਦਿਆਂ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਚਾਰ ਰੋਜ਼ਾ ਮੁਕਾਬਲੇ ’ਚ ਪੰਜਾਬ ਭਰ ਦੇ ਖਿਡਾਰੀ ਵੱਖ-ਵੱਖ ਈਵੈਂਟਾਂ ਵਿੱਚ ਚੋਟੀ ਦੇ ਸਥਾਨ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਾਮ ਵੰਡ ਸਮਾਰੋਹ 16 ਅਗਸਤ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਜੇਤੂ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅਗਲੇ ਮਹੀਨੇ ਰਾਜਸਥਾਨ ਦੇ ਭੀਲਵਾੜਾ ਵਿੱਚ ਹੋਣ ਵਾਲੀ ਨੌਰਥ ਜ਼ੋਨ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸੀਨੀਅਰ ਅਹੁਦੇਦਾਰ ਨਰੇਸ਼ ਬੁਧੀਆ, ਹਰਪ੍ਰੀਤ ਸਿੰਘ, ਧੀਰਜ ਸ਼ਰਮਾ, ਅਨਿਲ ਭੱਟੀ ਅਤੇ ਕੁਸੁਮ ਕੇਪੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।