- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਜਸਲੀਨ ਸੇਠੀ ਵੱਲੋਂ ਮਾਸਟਰ ਤਾਰਾ ਸਿੰਘ ਨਗਰ ’ਚ ਸੜਕਾਂ ਦੇ ਨਿਰਮਾਣ ਤੇ ਟਿਊਬਵੈੱਲ ਦੇ ਕੰਮ ਦਾ ਨਿਰੀਖਣ

-ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ
-ਕਿਹਾ, ਨਗਰ ਨਿਗਮ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਏ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸੀਨੀਅਰ ਕਾਂਗਰਸੀ ਆਗੂ ਤੇ ਵਾਰਡ-30 ਦੀ ਕੌਂਸਲਰ ਡਾ. ਜਸਲੀਨ ਸੇਠੀ ਨੇ ਅੱਜ ਮਾਸਟਰ ਤਾਰਾ ਸਿੰਘ ਨਗਰ ਵਿਖੇ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਤੇ ਪਾਰਕ ’ਚ ਲਗਾਏ ਜਾ ਰਹੇ ਟਿਊਬਵੈੱਲ ਦੇ ਕੰਮ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਠੇਕੇਦਾਰਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ’ਚ ਨਿਰਧਾਰਤ ਮਾਪਦੰਡਾਂ ਦੀ ਪੂਰੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕੰਮ ’ਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਨਗਰ ਨਿਗਮ ਵਿਕਾਸ ਦੇ ਦਾਅਵੇ ਤਾਂ ਕਰ ਰਹੇ ਹਨ ਪਰ ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਉਨ੍ਹਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਇਨ੍ਹਾਂ ਕੰਮਾਂ 'ਤੇ ਖਰਚ ਹੁੰਦਾ ਹੈ, ਇਸ ਲਈ ਹਰ ਕੰਮ ਮਜ਼ਬੂਤ ਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਸਬੰਧੀ ਸ਼ਿਕਾਇਤ ਮਿਲਣ 'ਤੇ ਸਬੰਧਤ ਠੇਕੇਦਾਰਾਂ ਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੇਅਰ ਵਨੀਤ ਧੀਰ ਨੂੰ ਅਪੀਲ ਕੀਤੀ ਕਿ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ ਤੇ ਅਧਿਕਾਰੀਆਂ ਨੂੰ ਗੁਣਵੱਤਾ ਬਰਕਰਾਰ ਰੱਖਣ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਜਾਣ। ਸ਼ਹਿਰ ਵਾਸੀਆਂ ਨੂੰ ਸਿਰਫ਼ ਪ੍ਰਚਾਰ ਨਹੀਂ, ਸਗੋਂ ਬਿਹਤਰ ਬੁਨਿਆਦੀ ਸਹੂਲਤਾਂ ਤੇ ਟਿਕਾਊ ਵਿਕਾਸ ਚਾਹੀਦਾ ਹੈ। ਉਹ ਲੋਕਾਂ ਦੇ ਹਿੱਤਾਂ ਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ।