ਥਾਣਾ ਮਹਿਤਪੁਰ ਦਾ ਚਾਰਜ ਇੰਸਪੈਕਟਰ ਅਮਨ ਸੈਣੀ ਨੇ ਸੰਭਾਲਿਆ
ਥਾਣਾ ਮਹਿਤਪੁਰ ਦਾ ਚਾਰਜ ਇੰਸਪੈਕਟਰ ਅਮਨ ਸੈਣੀ ਨੇ ਸੰਭਾਲਿਆ
Publish Date: Sun, 10 May 2026 08:30 PM (IST)
Updated Date: Mon, 11 May 2026 04:15 AM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਇੰਸਪੈਕਟਰ ਅਮਨ ਸੈਣੀ ਨੇ ਥਾਣਾ ਮੁਖ ਅਫਸਰ ਮਹਿਤਪੁਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਪ੍ਰੈੱਸ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਨਕੋਦਰ, ਫਿਲੌਰ, ਨੂਰਮਹਿਲ, ਸ਼ਾਹਕੋਟ ਅਤੇ ਜਲੰਧਰ ਦੇ ਵੱਖ-ਵੱਖ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇੰਸਪੈਕਟਰ ਅਮਨ ਸੈਣੀ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਸਬੰਧੀ ਤੁਰੰਤ ਜਾਣਕਾਰੀ ਦੇਣ।