
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇੰਸਪੈਕਟਰ ਰਛਪਾਲ ਸਿੰਘ ਨੇ ਪੰਜਾਬ ਪੁਲਿਸ 'ਚ ਵਧਾਇਆ ਮਾਣ: 'ਕੇਂਦਰੀ ਗ੍ਰਹਿ ਮੰਤਰੀ ਮੈਡਲ' ਅਤੇ 3 ਵਾਰ 'ਡੀ.ਜੀ.ਪੀ. ਡਿਸਕ' ਨਾਲ ਸਨਮਾਨਿਤ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਪੁਲਿਸ ’ਚ ਬੇਮਿਸਾਲ ਸੇਵਾਵਾਂ ਲਈ ਪਛਾਣ ਬਣਾਉਣ ਵਾਲੇ ਇੰਸਪੈਕਟਰ ਰਛਪਾਲ ਸਿੰਘ (ਸੀ.ਡੀ.ਆਈ.,ਆਰ.ਟੀ.ਸੀ.) ਨੇ ਵਿਭਾਗ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਨੂੰ 15 ਅਗਸਤ ਮੌਕੇ ਡੀਜੀਪੀ ਵੱਲੋੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਵੱਕਾਰੀ 'ਕੇਂਦਰੀ ਗ੍ਰਹਿ ਮੰਤਰੀ ਮੈਡਲ' ਨਾਲ ਨਿਵਾਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੱਲੋਂ ਉਨ੍ਹਾਂ ਨੂੰ 3 ਵਾਰ ਪ੍ਰਸੰਸਾ ਪੱਤਰ 'ਡੀ.ਜੀ.ਪੀ. ਡਿਸਕ' ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਆਰ.ਟੀ.ਸੀ. ’ਚ ਤਾਇਨਾਤੀ ਦੌਰਾਨ ਉਨ੍ਹਾਂ ਨੇ ਹਜ਼ਾਰਾਂ ਨਵੇਂ ਤੇ ਪ੍ਰਮੋਟ ਹੋਏ ਪੁਲਿਸ ਮੁਲਾਜ਼ਮਾਂ ਨੂੰ ਪੁਲਿਸਿੰਗ ਦੀਆਂ ਬਾਰੀਕੀਆਂ, ਕਾਨੂੰਨ ਦੀ ਪਾਲਣਾ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸਿਖਲਾਈ ਦਿੱਤੀ, ਜਿਸ ਨਾਲ ਪੰਜਾਬ ਪੁਲਿਸ ਦਾ ਮਿਆਰੀ ਪੱਧਰ ਹੋਰ ਉੱਚਾ ਹੋਇਆ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਪੁਲਿਸ ਮਹਿਕਮੇ ਦੇ ਉੱਚ ਅਧਿਕਾਰੀਆਂ, ਸਹਿਕਰਮੀਆਂ ਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸਭ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਪੁਲਿਸ ਦੀ ਸੇਵਾ ਕਰਦੇ ਰਹਿਣਗੇ।