- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਮ ਈ-ਬੱਸ ਸਰਵਿਸ ਪ੍ਰੋਜੈਕਟ ਦੇ ਕੰਮਾਂ ’ਚ ਤੇਜ਼ੀ ਲਿਆਉਣ ਦੇ ਨਿਗਮ ਕਮਿਸ਼ਨਰ ਵੱਲੋਂ ਨਿਰਦੇਸ਼

-ਅਧਿਕਾਰੀਆਂ ਤੇ ਠੇਕੇਦਾਰ ਨੂੰ ਬਾਕੀ ਰਹਿੰਦੇ ਕੰਮ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੀਐੱਮ ਈ-ਬੱਸ ਸਰਵਿਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ.) ਦੇ ਐਕਸੀਅਨ, ਪੀਐੱਸਪੀਸੀਐੱਲ ਦੇ ਐਕਸੀਅਨ, ਨਿਗਰਾਨ ਇੰਜੀਨੀਅਰ ਰਾਹੁਲ ਧਵਨ, ਠੇਕੇਦਾਰ ਵਿਕਾਸ ਬਾਂਸਲ ਤੇ ਹੋਰ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪ੍ਰੋਜੈਕਟ ਦੇ ਹੁਣ ਤੱਕ ਹੋਏ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪ੍ਰੋਜੈਕਟ ਦੇ ਰਹਿੰਦੇ ਕੰਮ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਦੇ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾ ਕੇ ਆ ਰਹੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ।