ਐੱਚਐੱਮਵੀ ’ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਐੱਚਐੱਮਵੀ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ
Publish Date: Sun, 22 Feb 2026 06:13 PM (IST)
Updated Date: Sun, 22 Feb 2026 06:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਐੱਚਐੱਮਵੀ ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਤੇ ਪੰਜਾਬੀ ਵਿਭਾਗ ਮੁਖੀ ਡਾ. ਨਵਰੂਪ ਮੁਖੀ ਦੇ ਦਿਸ਼ਾ-ਨਿਰਦੇਸ਼ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਕਵਿਤਾ ਉਚਾਰਨ ਤੇ ਅਖਾਣ-ਮੁਹਾਵਰਾ ਮੁਕਾਬਲੇਬਾਜ਼ੀਆਂ ਕਰਵਾਈਆਂ ਗਈਆਂ, ਜਿਨ੍ਹਾਂ ’ਚ ਕਰੀਬ 130 ਵਿਦਿਆਰਥਣਾਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਪਛਾਣ ਤੇ ਹੋਂਦ ਹੈ, ਇਸ ਲਈ ਇਸ ਦਾ ਮਾਣ ਨਾਲ ਉਚਾਰਨ ਕਰਨਾ ਚਾਹੀਦਾ ਹੈ। ਡਾ. ਨਵਰੂਪ ਨੇ ਵੀ ਵਿਦਿਆਰਥਣਾਂ ਨੂੰ ਮਾਤ-ਭਾਸ਼ਾ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਮੁਕਾਬਲਿਆਂ ’ਚ ਤਨਵੀ ਨੇ ਪਹਿਲਾ, ਹਰਪਿੰਦਰ ਕੌਰ ਨੇ ਦੂਜਾ ਤੇ ਮਨਸੁਖ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਪਰਮਿੰਦਰ ਕੌਰ ਨੂੰ ਹੌਸਲਾ ਅਫਜਾਈ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।