ਸਕੂਲ ਆਫ ਐਮੀਨੈਂਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸਕੂਲ ਆਫ ਐਮੀਨੈਂਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sun, 08 Mar 2026 06:47 PM (IST)
Updated Date: Mon, 09 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਕੂਲ ਆਫ ਐਮੀਨੈਂਸ ਦੇ ਐੱਨਐੱਸਐੱਸ ਯੂਨਿਟ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਉਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਖੇਡਾਂ ਤੇ ਹੋਰ ਵੱਖ-ਵੱਖ ਖੇਤਰਾਂ ’ਚ ਰਾਸ਼ਟਰੀ, ਰਾਜ ਤੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਲੈਕਚਰਾਰ ਸੁਖਵਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਦਿਵਸ ਔਰਤਾਂ ਦੇ ਸਮਾਜ ਪ੍ਰਤੀ ਯੋਗਦਾਨ ਨੂੰ ਯਾਦ ਕਰਨ ਤੇ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਔਰਤ ਨੇ ਸਮਾਜ ਨੂੰ ਸੰਵਾਰਨ ਤੇ ਸੁੰਦਰ ਬਣਾਉਣ ’ਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਔਰਤ ਮਾਂ, ਭੈਣ, ਧੀ ਤੇ ਹੋਰ ਰਿਸ਼ਤਿਆਂ ਦੇ ਰੂਪ ’ਚ ਆਪਣੀ ਜ਼ਿੰਮੇਵਾਰੀ ਬਖੂਬੀ ਨਿਭਾਉਂਦੀ ਹੈ ਤੇ ਜੀਵਨ ਨੂੰ ਸਕਾਰਾਤਮਕ ਦਿਸ਼ਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਵੈਦਿਕ ਕਾਲ ਤੋਂ ਲੈ ਕੇ ਅੱਜ ਤੱਕ ਔਰਤ ਨੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਆਪਣੇ ਜੀਵਨ ਤੇ ਸਮਾਜ ਨੂੰ ਨਿਖਾਰਿਆ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਆਧੁਨਿਕ ਸਮਾਜ ’ਚ ਔਰਤ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਹਰ ਖੇਤਰ ’ਚ ਉਹ ਆਪਣੀ ਕਾਬਲਿਯਤ ਸਾਬਤ ਕਰ ਰਹੀ ਹੈ। ਇਸ ਮੌਕੇ ਅਮਨਦੀਪ, ਗੁਰਪ੍ਰੀਤ ਕੌਰ, ਕਿਰਨ ਭਗਤ ਤੇ ਹੋਰ ਸਟਾਫ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਸਮਾਜ ਸੇਵੀ ਰੋਹਿਤ ਭਾਟੀਆ ਤੇ ਉਨ੍ਹਾਂ ਦੀ ਪਤਨੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ, ਮੈਡਮ ਪ੍ਰੀਤੀ, ਰਵੀਦੀਪ, ਅਨੀਤਾ ਅਰੋੜਾ, ਜਸਵਿੰਦਰ ਸਿੰਘ, ਪੂਜਾ ਤੇ ਰਾਧਿਕਾ ਥਾਪਰ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ।