ਜ਼ਿਲ੍ਹਾ ਹਸਪਤਾਲ, ਐੱਸਡੀਐੱਚ ਨਕੋਦਰ ਤੇ ਐੱਸਡੀਐੱਚ ਫਿਲੌਰ ਲਈ 11 ਮੈਡੀਕਲ ਸਪੈਸ਼ਲਿਸਟਾਂ ਦੀ ਹੋਈ ਇੰਟਰਵਿਊ
ਜ਼ਿਲ੍ਹਾ ਹਸਪਤਾਲ, ਐੱਸਡੀਐੱਚ ਨਕੋਦਰ ਤੇ ਐੱਸਡੀਐੱਚ ਫਿਲੌਰ ਲਈ 11 ਮੈਡੀਕਲ ਸਪੈਸ਼ਲਿਸਟਾਂ ਦੀ ਹੋਈ ਇੰਟਰਵਿਊ
Publish Date: Thu, 08 Jan 2026 06:49 PM (IST)
Updated Date: Fri, 09 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਹਸਪਤਾਲ ਜਲੰਧਰ, ਐੱਸਡੀਐੱਚ ਨਕੋਦਰ ਤੇ ਐੱਸਡੀਐੱਚ ਫਿਲੌਰ ਲਈ ਮੈਡੀਕਲ ਸਪੈਸ਼ਲਿਸਟਾਂ ਦੀਆਂ ਆਸਾਮੀਆਂ ਲਈ ਇੰਟਰਵਿਊ ਸਿਵਲ ਸਰਜਨ ਦਫ਼ਤਰ ਵਿਖੇ ਹੋਈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਹੋਈ ਇੰਟਰਵਿਊ ਪ੍ਰਕਿਰਿਆ ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ’ਚ ਸਿਵਲ ਹਸਪਤਾਲ, ਐੱਸਡੀਐੱਚ ਨਕੋਦਰ ਤੇ ਐੱਸਡੀਐੱਚ ਫਿਲੌਰ ਵਿਖੇ ਲੋਕ ਹਿੱਤ ਦੇ ਮੱਦੇਨਜ਼ਰ ਖਾਲੀ ਪਈਆਂ ਮੈਡੀਕਲ ਸਪੈਸ਼ਲਿਸਟਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਕਾਉਂਸਲਿੰਗ ਪ੍ਰਕਿਰਿਆ ਰੱਖੀ ਗਈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਪੈਸ਼ਲਿਸਟਾਂ ਦੀਆਂ ਆਸਾਮੀਆਂ ਲਈ 11 ਉਮੀਦਵਾਰ ਇੰਟਰਵਿਊ ਲਈ ਹਾਜ਼ਰ ਹੋਏ। ਇਸ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜ਼ਾਂ ਦੀ ਨਿਰਪੱਖ ਤਰੀਕੇ ਨਾਲ ਜਾਂਚ ਕੀਤੀ ਗਈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਇੰਟਰਵਿਊ ਲਈ ਬਣਾਈ ਗਈ ਕਮੇਟੀ ’ਚ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਵਾਈਸ ਚੇਅਰਮੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਮੈਂਬਰ ਸੈਕੇਟਰੀ, ਐੱਸਐੱਮਓ ਡਾ. ਵਰਿੰਦਰ ਕੌਰ ਥਿੰਦ ਸਮੇਤ 12 ਮੈਂਬਰੀ ਕਮੇਟੀ ਵੱਲੋਂ ਆਪਣੇ-ਆਪਣੇ ਸਪੈਸ਼ਲਿਸਟ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਸਿਵਲ ਸਰਜਨ ਨੇ ਦੱਸਿਆ ਕਿ 12 ਜਨਵਰੀ 2026 ਤੱਕ ਕਮੇਟੀ ਵੱਲੋਂ ਉਮੀਦਵਾਰਾਂ ਦੀ ਯੋਗਤਾ ਅਨੁਸਾਰ ਮੈਰਿਟ ਲਿਸਟ ਤਿਆਰ ਕੀਤੀ ਜਾਵੇਗੀ ਤੇ ਅਗਲੇਰੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗਾ।