- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਪੀਜੇ ਕਾਲਜ ਵਿਖੇ ਇਨਵੈਸਟੀਚਰ ਸੈਰੇਮਨੀ ਹੋਈ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਪੀਜੀ ਡਿਪਾਰਟਮੈਂਟ ਆਫ਼ ਸਾਈਕੋਲੋਜੀ ਵੱਲੋਂ 'ਸਾਈਕੋਲੋਜੀ ਫੋਰਮ' ਅਤੇ 'ਦੀ ਲਿਸਨਿੰਗ ਰੂਮ' ਦੀ ਇਨਵੈਸਟੀਚਰ ਸੈਰੇਮਨੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਰੋਹ ਵਿੱਚ ਮਨੋਵਿਗਿਆਨ (ਸਾਈਕੋਲੋਜੀ) ਵਿਭਾਗ ਦੇ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਵੱਖ-ਵੱਖ ਸਹਿ-ਮੁਲਾਂਕਣ ਗਤੀਵਿਧੀਆਂ ਵਿੱਚ ਸਰਗਰਮ ਹਿੱਸੇਦਾਰੀ ਦੇ ਆਧਾਰ 'ਤੇ ਜ਼ਿੰਮੇਵਾਰੀਆਂ ਅਤੇ ਅਹੁਦੇ ਸੌਂਪੇ ਗਏ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹਨਾਂ ਮੰਚਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣਾ ਅਤੇ ਉਨ੍ਹਾਂ ਵਿੱਚ ਆਪਣੇ ਦਮ 'ਤੇ ਵੱਡੇ ਪ੍ਰੋਗਰਾਮਾਂ ਦਾ ਪ੍ਰਬੰਧ ਕਰਵਾਉਣ ਦਾ ਹੌਸਲਾ ਪੈਦਾ ਕਰਨਾ ਹੈ। ਡਾ. ਢੀਂਗਰਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਉਨ੍ਹਾਂ ਨੂੰ ਮਾਨਸਿਕ ਸ਼ਕਤੀ ਅਤੇ ਪੋਜ਼ੀਟਿਵ ਸੋਚ ਪ੍ਰਾਪਤ ਹੋਵੇਗੀ। ਸਮਾਰੋਹ ਦੌਰਾਨ ਸਾਈਕੋਲੋਜੀ ਫੋਰਮ (ਸੈਸ਼ਨ 2026-27) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਢੀਂਗਰਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਬੈਜ ਲਗਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਸੈਰੇਮਨੀ ਦੇ ਸਫਲ ਆਯੋਜਨ ਲਈ ਸਾਈਕੋਲੋਜੀ ਵਿਭਾਗ ਦੀ ਅਧਿਆਪਕਾ ਨਿਹਾਰੀਕਾ ਅਤੇ ਹਰਜਸ ਕੌਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।