- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗਮਨ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ ਚ ਸ਼ਮੂਲੀਅਤ ਲਈ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸਖਸ਼ੀਅਤਾਂ ਨੂੰ ਦਿਤੇ ਸੱਦਾ-ਪੱਤਰ

--1928 ਤੋਂ ਲਗਾਤਾਰ ਹਰ ਸਾਲ ਪੁਰਾਤਨ ਰੂਟ ’ਤੇ ਸਜਾਇਆ ਜਾ ਰਿਹੈ ਵਿਸ਼ਾਲ ਨਗਰ ਕੀਰਤਨ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ, ਸੇਵਾ ਸੁਸਾਇਟੀਆਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਨਵੰਬਰ ਦਿਨ ਸ਼ਨੀਚਰਵਾਰ ਨੂੰ ਸਵੇਰੇ 10 ਵਜੇ ਪੁਰਾਤਨ ਰੂਟ ਤੋਂ ਸਜਾਏ ਦਾ ਰਹੇ ਮੁੱਖ ਨਗਰ ਕੀਰਤਨ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਮੀਡੀਆ ਅਦਾਰਿਆ ਨੂੰ ਮੁੱਖ ਨਗਰ ਕੀਰਤਨ ਦਾ ਸੱਦਾ-ਪੱਤਰ ਦਿੱਤਾ ਗਿਆ।
ਪ੍ਰਬੰਧਕਾਂ ਨੇ ਦੱਸਿਆ ਕਿ ਸੰਨ 1928 ਵਿੱਚ ਨਿਰਮਲ ਕੁਟੀਆ ਜੌਹਲਾਂ ਦੇ ਸੰਤ ਬਾਬਾ ਬਸੰਤ ਸਿੰਘ ਵੱਲੋਂ ਆਰੰਭੇ ਸ਼ਹਿਰ ਦੇ ਇਸ ਮੁੱਖ ਨਗਰ ਕੀਰਤਨ ’ਚ ਅੱਜ ਦੇ ਸਮੇਂ ਸੰਤ ਬਾਬਾ ਜੀਤ ਸਿੰਘ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ’ਤੇ ਚਵਰ ਦੀ ਸੇਵਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ 98ਵਾਂ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ 10 ਵਜੇ ਆਰੰਭ ਹੋ ਕੇ ਪੁਰਾਤਨ ਰੂਟ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਅਸਥਾਨ ਸੈਂਟਰਲ ਟਾਊਨ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਸਿੱਖ ਸੰਗਤਾਂ, ਦਲ ਪੰਥ, ਸਮਾਜਿਕ, ਵਪਾਰਿਕ, ਰਾਜਨੀਤਿਕ, ਧਾਰਮਿਕ ਜਥੇਬੰਦੀਆਂ, ਸੰਤ ਸਮਾਜ ਅਤੇ ਸੇਵਾ ਸੁਸਾਇਟੀਆਂ ਭਾਰੀ ਗਿਣਤੀ ’ਚ ਹਾਜ਼ਰੀ ਭਰਦੀਆਂ ਹਨ।
ਇਸ ਮੌਕੇ ਸੁਰਿੰਦਰ ਸਿੰਘ ਵਿਰਦੀ, ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਤੇਜਬੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਗੁਰਜੀਤ ਸਿੰਘ ਪੋਪਲੀ, ਪਰਮਜੀਤ ਸਿੰਘ ਸੋਨੂੰ, ਦਵਿੰਦਰ ਸਿੰਘ ਸੈਂਟਰਲ ਟਾਊਨ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਸੁਖਵਿੰਦਰ ਸਿੰਘ, ਨਵਦੀਪ ਸਿੰਘ ਗੁਲਾਟੀ, ਕੁਲਵਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ ਆਦਿ ਸ਼ਾਮਲ ਸਨ।