ਖ਼ਾਲਸਾ ਮਾਰਚ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਦਿੱਤਾ ਸੱਦਾ
ਖਾਲਸਾ ਮਾਰਚ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਦਿੱਤਾ ਸੱਦਾ
Publish Date: Wed, 08 Apr 2026 09:20 PM (IST)
Updated Date: Wed, 08 Apr 2026 09:23 PM (IST)
-ਯੂਥ ਅਕਾਲੀ ਨੇਤਾ ਗਗਨਦੀਪ ਸਿੰਘ ਗੱਗੀ ਨੇ ਦਿੱਤਾ ਸੱਦਾ ਪੱਤਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਖਾਲਸੇ ਦੇ ਸਥਾਪਨਾ ਦਿਵਸ ਮੌਕੇ 13 ਅਪ੍ਰੈਲ ਨੂੰ ਸ਼ਹਿਰ ’ਚ ਕੱਢੇ ਜਾਣ ਵਾਲੇ ਖਾਲਸਾ ਮਾਰਚ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਖਾਲਸਾ ਨੌਜਵਾਨ ਸਭਾ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਸੱਦਾ ਦਿੱਤਾ ਗਿਆ। ਇਸ ਦੌਰਾਨ ਗਗਨਦੀਪ ਸਿੰਘ ਗੱਗੀ ਨੇ ਸੁਖਬੀਰ ਬਾਦਲ ਨੂੰ ਸੱਦਾ ਪੱਤਰ ਸੌਂਪਦੇ ਹੋਏ ਕਿਹਾ ਕਿ ਜਲੰਧਰ ’ਚ ਪਹਿਲੀ ਵਾਰ ਸ਼ਾਨਦਾਰ ਖਾਲਸਾ ਮਾਰਚ ਸਜਾਇਆ ਜਾ ਰਿਹਾ ਹੈ। ਗੱਗੀ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕੱਢੇ ਜਾਣ ਵਾਲੇ ਖਾਲਸਾ ਮਾਰਚ ਦੀ ਅਗਵਾਈ ਗੁਰੂ ਦੇ ਪੰਜ ਪਿਆਰੇ ਕਰਨਗੇ। ਖਾਲਸਾ ਮਾਰਚ ’ਚ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ, ਸਿੱਖ ਗੁਰੂਆਂ, ਖਾਲਸੇ ਦੀ ਸਥਾਪਨਾ ਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮਾਰਚ ਦੇ ਰਸਤੇ ’ਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਫੁੱਲਾਂ ਦੀ ਵਰਖਾ, ਲੰਗਰ ਤੇ ਸਵਾਗਤੀ ਮੰਚ ਲਗਾ ਕੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਸੰਗਤ ਦੇ ਨਾਲ ਖਾਲਸਾ ਮਾਰਚ ’ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਹਰਜਾਪ ਸਿੰਘ ਸੰਘਾ ਵੀ ਮੌਜੂਦ ਸਨ।