- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਨਗਰ ਕੀਰਤਨ ’ਚ ਸ਼ਮੂਲੀਅਤ ਲਈ ਵੱਖ--ਵੱਖ ਧਾਰਮਿਕ ਸਖਸ਼ੀਅਤਾ ਨੂੰ ਦਿਤਾ ਸੱਦਾ ਪੱਤਰ

--ਪੰਥਕ ਸਖਸ਼ੀਅਤਾਂ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਬਾਹਰ ਪਾਲਕੀ ਸਾਹਿਬ ਨੂੰ ਹੋਣਗੀਆਂ ਨਤਮਸਤਕ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਆਗਮਨ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆ, ਨਿਹੰਗ ਸਿੰਘ ਜਥੇਬੰਦੀਆ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ 10 ਵਜੇ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋ ਆਰੰਭ ਹੋ ਕੇ ਸ਼ਹਿਰ ਦੇ ਪੁਰਾਤਨ ਰੂਟ ਤੋਂ ਹੁੰਦੇ ਹੋਏ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸਮਾਪਤ ਹੋਵੇਗਾ। ਜਿਸ ’ਚ ਉਚੇਚੇ ਤੌਰ ’ਤੇ ਵੱਖ-ਵੱਖ ਧਾਰਮਿਕ ਨੁਮਾਇੰਦਿਆ ਨਾਲ ਪ੍ਰਬੰਧਕਾ ਵੱਲੋਂ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਥੇਦਾਰ ਜੋਗਾ ਸਿੰਘ ਤਰਨਾ ਦਲ, ਬਾਬਾ ਅਮਰੀਕ ਸਿੰਘ ਖੁਖਰੇਨ ਵਾਲੇ, ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ, ਬੀਬਾ ਸੁਖਵਿੰਦਰ ਕੌਰ ਬਸ਼ੀਰਪੁਰੇ ਵਾਲੇ ਤੇ ਬਾਬਾ ਗੁਰਵਿੰਦਰਪਾਲ ਸਿੰਘ ਨਿਰਮਲ ਕੁਟੀਆ ਵਾਲਿਆਂ ਨੂੰ ਸੱਦਾ ਪੱਤਰ ਦਿੱਤੇ ਗਏ।
ਸਿੰਘ ਸਭਾਵਾਂ ਤੋਂ ਪਰਮਿੰਦਰ ਸਿੰਘ ਦਸਮੇਸ਼ ਨਗਰ, ਦਵਿੰਦਰ ਸਿੰਘ ਰਿਆਤ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ਤੇ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਪੰਥਕ ਸਖਸ਼ੀਅਤਾਂ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਬਾਹਰ ਪਾਲਕੀ ਸਾਹਿਬ ਨੂੰ ਨਤਮਸਤਕ ਹੋਣਗੀਆਂ। ਪ੍ਰਬੰਧਕਾਂ ਨੇ ਸੰਗਤਾਂ ਨੂੰ ਪਰਿਵਾਰਾਂ ਸਹਿਤ ਹੁੰਮ ਹੁਮਾ ਕੇ ਪੁੱਜਣ ਤੇ ਗੁਰੂ ਜੱਸ ਸਰਵਣ ਕਰਦਿਆਂ ਪਾਲਕੀ ਸਾਹਿਬ ਨਾਲ ਪੈਦਲ ਚੱਲਣ ਤੇ ਨਗਰ ਕੀਰਤਨ ਦਾ ਸੁਨੇਹਾ ਘਰ ਘਰ ਪਹੁੰਚਾਉਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਵਿਰਦੀ, ਜਥੇਦਾਰ ਦਿਲਬਾਗ ਸਿੰਘ ਸੁਲਤਾਨਪੁਰ, ਚਮਕੌਰ ਸਿੰਘ, ਤੇਜਵੀਰ ਸਿੰਘ ਬਾਂਸਲ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਗੁਰਨੀਤ ਸਿੰਘ ਤੇ ਅਨਮੋਲਪ੍ਰੀਤ ਸਿੰਘ ਆਦਿ ਸ਼ਾਮਲ ਸਨ।