ISI ਜਾਸੂਸੀ ਕੇਸ, ਸੁੱਖਾ ਦੇ ਨੈੱਟਵਰਕ ਦੀਆਂ ਪਰਤਾਂ ਖੋਲ੍ਹਣ ’ਚ ਲੱਗੀ CI, ਗ੍ਰਿਫ਼ਤਾਰ ਸੰਪਰਕਾਂ ਦੀ ਸੂਚੀ ਤਿਆਰ ਕਰ ਰਹੀ ਟੀਮ
ਹੁਣ ਕਾਉਂਟਰ ਇੰਟੈਲੀਜੈਂਸ ਦੀ ਟੀਮ ਇਨ੍ਹਾਂ ਸਾਰੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿਚ ਲੱਗੀਆਂ ਹਨ ਕਿ ਸੁੱਕਾ ਦੇ ਸੰਪਰਕ ਵਿਚ ਰਹਿਣ ਵਾਲੇ ਲੋਕ ਜਾਸੂਸੀ ਗਤੀਵਿਧੀਆਂ ਵਿਚ ਸ਼ਾਮਲ ਸਨ ਜਾਂ ਫਿਰ ਉਨ੍ਹਾਂ ਦਾ ਸਬੰਧ ਨਸ਼ਾ ਤਸਕਰੀ ਜਾਂ ਹਥਿਆਰਾਂ ਦੀ ਸਪਲਾਈ ਵਰਗੇ ਹੋਰ ਨਾਜ਼ਾਇਜ ਧੰਦਿਆਂ ਵਿਚ ਸੀ।
Publish Date: Sun, 03 May 2026 08:06 AM (IST)
Updated Date: Sun, 03 May 2026 08:11 AM (IST)

ਜਾਸ, ਜਲੰਧਰ: ਆਈਐੱਸਆਈ ਲਈ ਜਾਸੂਸੀ ਕਰਨ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਉਸ ਦੇ ਸੰਪਰਕਾਂ ਦੀਆਂ ਪਰਤਾਂ ਖੋਲ੍ਹਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸੁੱਖਾ ਇਕੱਲਾ ਕੰਮ ਨਹੀਂ ਕਰ ਰਿਹਾ ਸੀ•, ਸਗੋਂ ਉਸ ਦੇ ਸੰਪਰਕ ਵਿਚ ਕਈ ਹੋਰ ਲੋਕ ਵੀ ਸ਼ਾਮਲ ਸਨ। ਹੁਣ ਕਾਉਂਟਰ ਇੰਟੈਲੀਜੈਂਸ ਦੀ ਟੀਮ ਇਨ੍ਹਾਂ ਸਾਰੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿਚ ਲੱਗੀਆਂ ਹਨ ਕਿ ਸੁੱਕਾ ਦੇ ਸੰਪਰਕ ਵਿਚ ਰਹਿਣ ਵਾਲੇ ਲੋਕ ਜਾਸੂਸੀ ਗਤੀਵਿਧੀਆਂ ਵਿਚ ਸ਼ਾਮਲ ਸਨ ਜਾਂ ਫਿਰ ਉਨ੍ਹਾਂ ਦਾ ਸਬੰਧ ਨਸ਼ਾ ਤਸਕਰੀ ਜਾਂ ਹਥਿਆਰਾਂ ਦੀ ਸਪਲਾਈ ਵਰਗੇ ਹੋਰ ਨਾਜ਼ਾਇਜ ਧੰਦਿਆਂ ਵਿਚ ਸੀ। ਇਸ ਲਈ ਇਕ ਵਿਸਥਾਰਤ ਸੂਚੀ ਤਿਆਰ ਕੀਤਾ ਜਾ ਰਹੀ ਹੈ ਤੇ ਜਲਦ ਹੀ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਸੱਦਿਆ ਜਾਵੇਗਾ•। ਮਾਮਲੇ ਵਿਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਏਆਈਜੀ ਕਾਉਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਾਕਿਸਤਾਨ ਨਾਲ ਜੁੜੇ ਇਕ ਮਾਡਿਊਲ ਦੀ ਗ੍ਰਿਫਤਾਰੀ ਮਗਰੋਂ ਕਈ ਨਾਂ ਸਾਹਮਣੇ ਆਏ ਸਨ, ਜਿਨ੍ਹਾਂ ਦਾ ਨਾਂ ਵੀ ਸ਼ਾਮਲ ਸੀ। ਇਸੇ ਆਧਾਰ ’ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਹੁਣ ਤੱਕ ਦਿੱਲੀ ਵਿਚ ਹਾਲ ਹੀ ਵਿਚ ਫੜੇ ਗਏ ਜਾਸੂਸੀ ਨੈੱਟਵਰਕ ਨਾਲ ਉਸ ਦਾ ਸਿੱਧਾ ਸਬੰਧ ਸਥਾਪਿਤ ਨਹੀਂ ਹੋ ਸਕਿਆ ਹੈ ਪਰ ਏਜੰਸੀਆਂ ਇਸ ਲੜੀ ਨੂੰ ਵੀ ਗੰਭੀਰਤਾ ਨਾਲ ਲੱਭ ਰਹੀ ਹੈ। ਜਾਂਚ ਦੌਰਾਨ ਸੁੱਖਾ ਦੇ ਕੋਲ ਜਾਸੂਸੀ ਵਿਚ ਇਸਤੇਮਾਲ ਹੋਣ ਵਾਲੀਆਂ ਕਈ ਮਸ਼ੀਨਾਂ ਬਰਾਮਦ ਹੋਈਆਂ ਹਨ। ਇਨ੍ਹਾਂ ਰਾਹੀਂ ਉਹ ਕਥਿਤ ਤੌਰ ’ਤੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਭੇਜ ਰਿਹਾ ਸੀ। ਇਸ ਤੋਂ ਇਲਾਵਾ ਪੁਲਿਸ ਉਸ ਦੇ ਮੋਬਾਈਲ ਡੈਟਾ ਤੇ ਕਾਲ ਰਿਕਾਰਡ ਦੀ ਵੀ ਜਾਂਚ ਕਰ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿਹੜੇ ਲੋਕਾਂ ਦੇ ਸੰਪਰਕ ਵਿਚ ਸੀ ਤੇ ਉਸ ਦੀਆਂ ਗਤੀਵਿਧੀਆਂ ਦਾ ਦਾਇਰਾ ਕਿੰਨਾ ਵੱਡਾ ਸੀ। ਫਿਲਹਾਲ ਸੀਆਈ ਪੂਰੇ ਨੈੱਟਵਰਕ ਦੀ ਪੜਤਾਲ ਕਰਨ ਵਿਚ ਲੱਗਾ ਹੈ ਤਾਂ ਕਿ ਇਸ ਜਾਸੂਸੀ ਰੈਕਟ ਦੀਆਂ ਜੜਾਂ ਤੱਕ ਪਹੁੰਚਿਆ ਜਾ ਸਕੇ।