3 ਵਿਦਿਆਰਥੀਆਂ ਦਾ ਮੈਰਿਟ ’ਚ ਆਉਣਾ ਮਾਣ ਵਾਲੀ ਗੱਲ : ਪ੍ਰਿੰ. ਰਾਮ ਆਸਰਾ
ਸਕੂਲ ਆਫ ਐਮੀਨੈਂਸ ਆਦਮਪੁਰ ਦੇ ਤਿੰਨ ਵਿਦਿਆਰਥੀਆਂ ਦਾ ਮੈਰਿਟ ਲਿਸਟ ਵਿੱਚ ਆਉਣਾ ਮਾਣ ਵਾਲੀ ਗੱਲ : ਪ੍ਰਿੰਸੀਪਲ ਰਾਮ ਆਸਰਾ
Publish Date: Mon, 11 May 2026 09:00 PM (IST)
Updated Date: Mon, 11 May 2026 09:03 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਆਫ ਐਮੀਨੈਂਸ ਆਦਮਪੁਰ ਦੇ ਤਿੰਨ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਪ੍ਰਿੰਸੀਪਲ ਰਾਮ ਆਸਰਾ ਨੇ ਕਿਹਾ ਕਿ ਇਹ ਸਕੂਲ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਪਾਵਨੀ ਕਸ਼ਯਪ ਨੇ 642/650 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਚੌਥਾ ’ਤੇ ਜ਼ਿਲ੍ਹਾ ਜਲੰਧਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਸੁਹੇਲ ਸਿੰਘ ਨੇ 629/650 ਅੰਕਾਂ ਨਾਲ ਪੰਜਾਬ ਵਿੱਚ 16ਵਾਂ ਸਥਾਨ ਅਤੇ ਲਵਲੀਨ ਕੌਰ ਨੇ 625/650 ਅੰਕਾਂ ਨਾਲ ਪੰਜਾਬ ਵਿੱਚ 20ਵਾਂ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਰਾਮ ਆਸਰਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਸਮੂਹ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਆਫ ਐਮੀਨੈਂਸ ਆਦਮਪੁਰ ਪਹਿਲਾਂ ਵੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਾ ਆ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਹੋਰ ਉੱਚੀਆਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ।