
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਨੁਜ ਖੋਸਲਾ ਦੀ ਅਗਵਾਈ ਹੇਠ ਪੰਜਾਬ ਯੁਵਾ ਮੋਰਚਾ ਨੂੰ ਮਿਲੇਗੀ ਨਵੀਂ ਦਿਸ਼ਾ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਅਨੁਜ ਖੋਸਲਾ ਜੀ ਨੂੰ ਭਾਜਪਾ ਯੁਵਾ ਮੋਰਚਾ, ਪੰਜਾਬ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ ਦਿੱਤੀਆਂ। ਹੁਰੀਆ ਨੇ ਕਿਹਾ ਕਿ ਅਨੁਜ ਖੋਸਲਾ ਜੀ ਦੀ ਅਗਵਾਈ ਹੇਠ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ ਯੁਵਾ ਮੋਰਚਾ ਨਾਲ ਜੋੜਿਆ ਜਾਵੇਗਾ। ਦੇਸ਼ ਦੀ ਲਗਭਗ 70 ਫ਼ੀਸਦੀ ਆਬਾਦੀ ਨੌਜਵਾਨ ਸ਼ਕਤੀ ਨਾਲ ਜੁੜੀ ਹੋਈ ਹੈ। ਇਸ ਲਈ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ, ਰੋਜ਼ਗਾਰ, ਸਿੱਖਿਆ, ਹੁਨਰ ਵਿਕਾਸ ਅਤੇ ਆਤਮਨਿਰਭਰਤਾ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਭਾਜਪਾ ਯੁਵਾ ਮੋਰਚਾ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਅਨੁਜ ਖੋਸਲਾ ਦੀ ਸਰਗਰਮੀ ਤੇ ਮਜ਼ਬੂਤ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਪੰਜਾਬ ਨੂੰ ਨਵੀਂ ਊਰਜਾ ਮਿਲੇਗੀ। ਇਸ ਮੌਕੇ ਅਭਿਸ਼ੇਕ ਭਗਤ, ਰਾਕੇਸ਼ ਤਨੇਜਾ, ਮਨੀ ਕਪੂਰ, ਪ੍ਰਬਲ ਹੁਰੀਆ ਤੇ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।