- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਦੀਸ਼ ਰਾਜ ਨੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਇੰਡਸਟਰੀਜ਼ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

--ਨਿਤਿਨ ਕੋਹਲੀ ਨੇ ਦਿੱਤੀ ਵਧਾਈ, ਕਿਹਾ ਪੰਜਾਬ ’ਚ ਆਈਟੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ ਜਗਦੀਸ਼ ਰਾਜ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜ ਨੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਇੰਡਸਟਰੀਜ਼ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਤਜਰਬੇ ਨਾਲ ਪੰਜਾਬ ’ਚ ਸੂਚਨਾ ਤਕਨਾਲੋਜੀ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਨਿਤਿਨ ਕੋਹਲੀ ਨੇ ਕਿਹਾ ਕਿ ਤਜਰਬੇਕਾਰ ਤੇ ਯੋਗ ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਸੰਸਥਾਵਾਂ ਨੂੰ ਮਜ਼ਬੂਤ ਕਰਨ ਤੇ ਵਿਕਾਸ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਪੰਜਾਬ ਨੂੰ ਤਕਨਾਲੋਜੀ, ਨਵੀਨਤਾ ਤੇ ਉਦਯੋਗ ਦੇ ਖੇਤਰ ’ਚ ਨਵੀਂ ਪਛਾਣ ਮਿਲ ਸਕਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜਗਦੀਸ਼ ਰਾਜ ਆਪਣੇ ਤਜਰਬੇ ਦੀ ਵਰਤੋਂ ਕਰਦਿਆਂ ਸੂਚਨਾ ਤਕਨਾਲੋਜੀ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਜਲੰਧਰ ਦੇ ਉਦਯੋਗਿਕ ਤੇ ਤਕਨੀਕੀ ਖੇਤਰ ਨੂੰ ਵੀ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਜਗਦੀਸ਼ ਰਾਜ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਤਮ ਪ੍ਰਕਾਸ਼ ਬੱਬਲੂ, ਸ਼ਵੇਤਾ ਧੀਰ, ਪਵਨ ਹੰਸ, ਚੰਦਨ ਗਰੇਵਾਲ, ਮਨਮੋਹਨ ਰਾਜੂ, ਸੁਰੇਸ਼ ਗੁਪਤਾ, ਨਿਸ਼ਾਂਤ ਧੀਰ, ਅਤੁਲ ਭਗਤ ਤੇ ਜਗਰੂਪ ਸਿੰਘ ਸੇਖਵਾਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਤਵੰਤੇ ਹਾਜ਼ਰ ਸਨ।