ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਹੈਰੋਇਨ ਸਣੇ ਪੰਜ ਕਾਬੂ
ਨਸ਼ੇ ਦੇ ਖਿਲਾਫ ਜਲੰਧਰ ਕਮਿਸ਼ਨਰੇਟ ਪੁਲਿਸ ਦਾ ਹੱਲਾ ਬੋਲ
Publish Date: Sun, 25 Jan 2026 06:59 PM (IST)
Updated Date: Mon, 26 Jan 2026 04:13 AM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਦੇ ਏਐੱਸਆਈ ਰੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਬਰੀਕ ਚੌਕ ’ਚ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਈਸ਼ਵਰ ਕਾਲੋਨੀ ਤੇ ਹਰਨੂਰ ਸਿੰਘ ਉਰਫ ਨੂਰ ਵਾਸੀ ਕਾਂਸੀ ਨਗਰ ਕੋਟ ਸਦੀਕ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਥਾਣਾ ਪੰਜ ’ਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ ਲੈਦਰ ਕੰਪਲੈਕਸ ’ਚ ਸਬ ਇੰਸਪੈਕਟਰ ਅਜਮੇਰ ਲਾਲ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਵਿਸ਼ਾਲ ਸਿੰਘ ਵਾਸੀ ਸਾਵਨ ਨਗਰ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 5.8 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਸੱਤ ਦੀ ਪੁਲਿਸ ਨੇ ਸੁਭਾਨਾਂ ’ਚ ਕੀਤੀ ਨਾਕਾਬੰਦੀ ਦੌਰਾਨ ਏਐੱਸਆਈ ਸਤਿੰਦਰ ਕੁਮਾਰ ਨੇ ਅਨਿਲ ਕੁਮਾਰ ਵਾਸੀ ਅੰਬੇਡਕਰ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਏਐੱਸਆਈ ਸੱਤਪਾਲ ਨੇ ਲੁਹਾਰ ਨੰਗਲ ’ਚ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਵਾਸੀ ਅੰਬੇਦਕਰ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।