ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਮਰੀਜ਼ਾਂ ਲਈ ਹੋਰ ਵੀ ਕਹਿਰਵਾਨ ਸਾਬਤ ਹੋਣ ਲੱਗੀ ਹੈ। ਸੋਮਵਾਰ ਨੂੰ ਜ਼ਿਲ੍ਹੇ ’ਚ ਕੋਰੋਨਾ ਨੇ 7 ਮਰੀਜ਼ਾਂ ਦੀ ਜਾਨ ਲੈ ਗਈ ਤੇ 208 ਵਿਅਕਤੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 208 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਓਧਰ ਕੋਰੋਨਾ ਨਾਲ ਅੱਜ਼ ਜ਼ਿਲ੍ਹੇ ਅੰਦਰ 7 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਸਿਹਤ ਵਿਭਾਗ ਚਿੰਤਤ ਹੋ ਗਿਆ ਜਦੋਂਕਿ ਪਾਜ਼ੇਟਿਵ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ’ਚ ਦਹਿਸ਼ਤ ਫੈਲ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 22,741 ਤਕ ਪੁੱਜ ਗਈ ਜਦੋਂਕਿ ਮਰਨ ਵਾਲਿਆਂ ਦਾ ਅੰਕੜਾ 734 ਹੋ ਗਿਆ।

Posted By: Rajnish Kaur