- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੀ ਪੁਲਿਸ ਨੇ 12 ਮਾਰਚ 2026 ਨੂੰ ਨਾਕਾਬੰਦੀ ਦੌਰਾਨ ਇੱਕ ਸਕਾਰਪੀਓ ਅਤੇ ਸਵਿਫਟ ਗੱਡੀ ਨੂੰ ਜਾਂਚ ਲਈ ਰੋਕਿਆ ਸੀ। ਜਿਸ ਵਿੱਚੋਂ ਪੁਲਿਸ ਨੂੰ ਇੱਕ ਵਿਦੇਸ਼ੀ ਪਿਸਟਲ ਮਿਲੀ ਸੀ ਇਸ ਤੋਂ ਇਲਾਵਾ ਪੁਲਿਸ ਨੇ ਗੱਡੀ ਵਿੱਚੋਂ ਇੱਕ ਗੈਂਗਸਟਰ ਨੂੰ ਵੀ ਕਾਬੂ ਕੀਤਾ ਸੀ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਅਤੇ ਮਾੜੇ ਅੰਸਰਾਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਮੱਦੇਨਜ਼ਰ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸੀਆਈਏ ਸਟਾਫ ਜਲੰਧਰ ਦਿਹਾਤ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦ ਕੁਝ ਮਹੀਨੇ ਪਹਿਲਾਂ ਇੱਕ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਭੱਜੇ ਡੋਨੀ ਬਲ ਗਿਰੋਹ ਦੇ ਮੁੱਖ ਮੈਂਬਰ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਹੋਰ ਸਾਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕਰ ਲਈ। ਇਸ ਤੋਂ ਇਲਾਵਾ ਸੀਆਈਏ ਸਟਾਫ ਦੀ ਪੁਲਿਸ ਨੇ ਇੱਕ ਅਸਲਾ ਤਸਕਰ ਨੂੰ ਵੀ ਕਾਬੂ ਕੀਤਾ ਹੈ ਜਿਸ ਕੋਲੋਂ ਪੁਲਿਸ ਨੂੰ ਨਾਜਾਇਜ਼ ਪਿਸਤੌਲ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੀ ਪੁਲਿਸ ਨੇ 12 ਮਾਰਚ 2026 ਨੂੰ ਨਾਕਾਬੰਦੀ ਦੌਰਾਨ ਇੱਕ ਸਕਾਰਪੀਓ ਅਤੇ ਸਵਿਫਟ ਗੱਡੀ ਨੂੰ ਜਾਂਚ ਲਈ ਰੋਕਿਆ ਸੀ। ਜਿਸ ਵਿੱਚੋਂ ਪੁਲਿਸ ਨੂੰ ਇੱਕ ਵਿਦੇਸ਼ੀ ਪਿਸਟਲ ਮਿਲੀ ਸੀ ਇਸ ਤੋਂ ਇਲਾਵਾ ਪੁਲਿਸ ਨੇ ਗੱਡੀ ਵਿੱਚੋਂ ਇੱਕ ਗੈਂਗਸਟਰ ਨੂੰ ਵੀ ਕਾਬੂ ਕੀਤਾ ਸੀ। ਇਸ ਦੌਰਾਨ ਗੱਡੀ ਵਿੱਚ ਮੌਜੂਦ ਸੁਖਵਿੰਦਰ ਸਿੰਘ ਉਰਫ ਬਿੱਟੂ ਜੋ ਕਿ ਡੋਨੀ ਬਲ ਗੈਂਗ ਦਾ ਮੁੱਖ ਮੈਂਬਰ ਹੈ ਮੌਕੇ ਤੋਂ ਕਿਸੇ ਦਾ ਸਪਲੈਂਡਰ ਮੋਟਰਸਾਈਕਲ ਖੋਹ ਕੇ ਭੱਜ ਗਿਆ ਸੀ। ਥਾਣਾ ਮਹਿਤਪੁਰ ਵਿੱਚ ਇਹਨਾਂ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ ਬਿੱਟੂ ਨੂੰ ਗ੍ਰਿਫਤਾਰ ਕਰਨ ਲਈ ਐੱਸਪੀ ਵਨੀਤ ਅਹਿਲਾਵਤ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਟੀਮ ਬਣਾਈ ਗਈ ਸੀ।
ਬੀਤੇ ਦਿਨੀਂ ਇੰਸਪੈਕਟਰ ਪੁਸ਼ਪ ਬਾਲੀ ਨੂੰ ਇਨਪੁਟ ਮਿਲੇ ਸਨ ਕੀ ਬਿੱਟੂ ਨੂੰ ਮਹਿਤਪੁਰ ਏਰੀਏ ਵਿੱਚ ਦੁਬਾਰਾ ਦੇਖਿਆ ਗਿਆ ਹੈ ਜਿਸ ਤੋਂ ਬਾਅਦ ਸਬ ਇੰਸਪੈਕਟਰ ਕਸ਼ਮੀਰ ਸਿੰਘ ਦੀ ਇੱਕ ਟੀਮ ਬਣਾ ਕੇ ਇਲਾਕੇ ਵਿੱਚ ਭੇਜੀ ਗਈ। ਜਿਨਾਂ ਨੇ ਗਸ਼ਤ ਦੋਰਾਣ ਘੁੰਮਣ ਪੈਲਸ ਲਾਗਿਓ ਬਿੱਟੂ ਨੂੰ ਗਿ੍ਰਫਤਾਰ ਕਰ ਲਿਆ।
ਪੁਲਿਸ ਨੇ ਉਹਨਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਤਿੰਨ ਮੈਗਜੀਨ,9 ਕਾਰਤੂਸ ਅਤੇ ਉਸ ਦੀ ਸਵਿਫਟ ਗੱਡੀ ਵਿੱਚੋਂ ਇੱਕ ਪੰਪ ਐਕਸ਼ਨ ਗਨ ਵੀ ਬਰਾਮਦ ਕੀਤੀ। ਐੱਸਐੱਸਪੀ ਵਿਰਕ ਨੇ ਦੱਸਿਆ ਕਿ ਬਿੱਟੂ ਦੀ 2017 ਵਿੱਚ ਜੇਲ੍ਹ ਵਿੱਚ ਬੰਦ ਡੋਨੀ ਬਲ ਨਾਲ ਮੁਲਾਕਾਤ ਹੋਈ ਸੀ।ਜਿਸ ਤੋਂ ਬਾਅਦ ਜੇਲ ਵਿੱਚੋਂ ਬਾਹਰ ਆ ਕੇ ਬਿੱਟੂ ਨੇ ਬਿੱਲਾ ਮੰਡਿਆਲਾ, ਗੋਰਾ ਬਰਿਆਡ, ਗੋਪੀ ਕੋੜਾ ਆਦੀ ਨਾਲ ਮਿਲ ਕੇ ਆਪਣਾ ਵੱਖਰਾ ਗੈਂਗ ਬਣਾ ਲਿਆ ਸੀ। ਇਹਨਾਂ ਦੀ ਦੁਸ਼ਮਨੀ ਜੱਗੂ ਭਗਵਾਨਪੁਰੀਆ ਨਾਲ ਸੀ ਜਿਸ ਕਾਰਨ ਇਹੀ ਆਪਣੇ ਕੋਲ ਨਜਾਇਜ਼ ਅਸਲਾ ਰੱਖਦੇ ਸਨ।ਉਹਨਾਂ ਦੱਸਿਆ ਕਿ ਮੁਲਜਮਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗਿਰੋਹ ਦੇ ਹੋਰ ਵੀ ਮੈਂਬਰ ਪੁਲਿਸ ਦੇ ਹੱਥੇ ਚੜਨਗੇ।
ਇਸੇ ਤਰ੍ਹਾਂ ਸੀਆਈ ਸਟਾਫ ਦੀ ਇੱਕ ਟੀਮ ਸਬ ਇੰਸਪੈਕਟਰ ਮਨਦੀਪ ਸਿੰਘ ਦੀ ਅਗਵਾਈ ਹੇਠ ਨਹਿਰ ਪੁਲੀ ਡਰੋਲੀ ਕਲਾ ਵਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਨਹਿਰ ਲਾਗੇ ਖੜਾ ਇੱਕ ਵਿਅਕਤੀ ਪੁਲਿਸ ਦੀ ਗੱਡੀ ਦੇਖ ਕੇ ਯਕ ਦਮ ਘਬਰਾ ਗਿਆ ਅਤੇ ਤੇਜ ਤੇਜ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ਵਿੱਚੋਂ ਇੱਕ ਪਿਸਟਲ ਦੋ ਕਾਰਤੂਸ ਬਰਾਮਦ ਹੋਏ, ਜਿਸ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੂੰ ਅਦਾਲਤ ਵਿੱਚੋਂ ਪੁਲਿਸ ਰਿਮਾਂਡ 'ਤੇ ਲੈ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਮੁੱਢਲੀ ਪੁੱਛਗਿਛ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕਿ ਮਨੀਸ਼ ਅਸਲਾ ਤਸਕਰ ਹੈ ਅਤੇ ਇਹੀ ਅਸਲਾ ਲਿਆ ਕੇ ਗੈਂਗਸਟਰਾਂ ਨੂੰ ਵੇਚਦਾ ਹੈ। ਫਿਲਹਾਲ ਪੁਲਿਸ ਉਸ ਕੋਲੋਂ ਡੁੰਘਾਈ ਨਾਲ ਪੁੱਛਗਿਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੁਣ ਤੱਕ ਇਸ ਨੇ ਕਿੰਨੇ ਹਥਿਆਰ ਸਪਲਾਈ ਕੀਤੇ ਹਨ ਅਤੇ ਕਿਸ ਨੂੰ ਕੀਤੇ ਹਨ।