ਜਲੰਧਰ 'ਚ ਸਹੁਰੇ 'ਤੇ ਜਾਨਲੇਵਾ ਹਮਲਾ: ਕਾਰ ਵਾਪਸ ਮੰਗਣ 'ਤੇ ਭੜਕੇ ਜਵਾਈ ਨੇ ਚਲਾਈ ਗੋਲ਼ੀ, ਹੱਥ ਦੇ ਆਰ-ਪਾਰ ਹੋਈ ਗੋਲ਼ੀ ਈਸ਼ਵਰ ਸਿੰਘ ਦੇ ਹੱਥ ਨੂੰ ਆਰ-ਪਾਰ ਕਰ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
Publish Date: Tue, 10 Nov 2026 02:21 PM (IST)
Updated Date: Tue, 10 Nov 2026 03:11 PM (IST)
ਥ੍ਰੀ ਸਟਾਰ ਪੈਰਾਡਾਈਜ਼ ਕਾਲੋਨੀ 'ਚ ਹੋਈ ਘਟਨਾ ਬਾਰੇ ਜਾਣਕਾਰੀ ਦਿੰਦਾ ਪੀੜਤ ਦਾ ਬੇਟਾ ਗਗਨਦੀਪ ਸਿੰਘ। ਜਾਗਰਣ ਸੰਵਾਦਦਾਤਾ, ਜਲੰਧਰ : ਥ੍ਰੀ ਸਟਾਰ ਪੈਰਾਡਾਈਜ਼ ਕਾਲੋਨੀ 'ਚ ਕਾਰ ਵਾਪਸ ਮੰਗਣ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ 'ਚ ਜਵਾਈ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਹੁਰੇ 'ਤੇ ਗੋਲੀ ਚਲਾ ਦਿੱਤੀ। ਗੋਲ਼ੀ ਈਸ਼ਵਰ ਸਿੰਘ ਦੇ ਹੱਥ ਨੂੰ ਆਰ-ਪਾਰ ਕਰ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜ਼ਖ਼ਮੀ ਈਸ਼ਵਰ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਜੀਜੇ ਕੋਲ ਉਨ੍ਹਾਂ ਦੇ ਇਕ ਦੋਸਤ ਦੀ ਕਾਰ ਸੀ। ਕਾਰ ਵਾਪਸ ਲੈਣ ਲਈ ਪਰਿਵਾਰ ਵੱਲੋਂ ਉਸ ਨੂੰ ਬੁਲਾਇਆ ਗਿਆ ਸੀ। ਇਸੇ ਦੌਰਾਨ ਕਾਰ ਵਾਪਸ ਕਰਨ ਦੀ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਵਿਵਾਦ ਵਧ ਗਿਆ ਅਤੇ ਮੁਲਜ਼ਮ ਨਾਲ ਆਏ ਨੌਜਵਾਨਾਂ ਨੇ ਹਥਿਆਰ ਕੱਢ ਲਏ।
ਗਗਨਦੀਪ ਮੁਤਾਬਕ, ਮੁਲਜ਼ਮਾਂ ਨੇ ਦੋ ਫਾਇਰ ਕੀਤੇ। ਇਸ ਦੌਰਾਨ ਉਨ੍ਹਾਂ ਦੇ ਪਿਤਾ ਵਿਚਕਾਰ ਆ ਗਏ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਲੱਗੇ। ਇਸੇ ਦੌਰਾਨ ਇਕ ਗੋਲੀ ਉਨ੍ਹਾਂ ਦੇ ਪਿਤਾ ਦੇ ਹੱਥ 'ਚ ਲੱਗੀ ਅਤੇ ਆਰ-ਪਾਰ ਹੋ ਗਈ।
ਧੀ ਨੂੰ ਪਹਿਲਾਂ ਤੋਂ ਪਰੇਸ਼ਾਨ ਕਰਨ ਦਾ ਵੀ ਦੋਸ਼ ਪਰਿਵਾਰ ਨੇ ਦੋਸ਼ ਲਾਇਆ ਕਿ ਮੁਲਜ਼ਮ ਪਹਿਲਾਂ ਤੋਂ ਹੀ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕਰਦਾ ਆ ਰਿਹਾ ਹੈ ਅਤੇ ਦੋਵਾਂ ਪਰਿਵਾਰਾਂ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਉਸ ਕੋਲ ਨਾਜਾਇਜ਼ ਹਥਿਆਰ ਵੀ ਰਹਿੰਦੇ ਹਨ। ਪਰਿਵਾਰ ਵੱਲੋਂ ਪਹਿਲਾਂ ਵੀ ਮੁਲਜ਼ਮ ਖ਼ਿਲਾਫ਼ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਵਿਵਾਦ ਖ਼ਤਮ ਨਹੀਂ ਹੋਇਆ।
ਜ਼ਖ਼ਮੀ ਈਸ਼ਵਰ ਸਿੰਘ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਉੱਧਰ, ਪੁਲਿਸ ਘਟਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ।
ਥਾਣਾ ਨੰਬਰ 8 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।