ਜਲੰਧਰ ਨਗਰ ਨਿਗਮ ਦੀ ਵੱਡੀ ਲਾਪਰਵਾਹੀ! ਮੀਂਹ 'ਚ ਬਣਾਈ ਜਾ ਰਹੀ ਹੈ ਲੁੱਕ ਵਾਲੀ ਸੜਕ, ਅਧਿਕਾਰੀਆਂ ਤੇ ਠੇਕੇਦਾਰ ਦੀ ਮਿਲੀਭਗਤ ਦਾ ਸ਼ੱਕ
ਜਲੰਧਰ ਨਗਰ ਨਿਗਮ ਦੀ ਕਾਰਜਪ੍ਰਣਾਲੀ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਲੰਬਾ ਪਿੰਡ ਚੌਂਕ ਨੇੜੇ ਪੈਂਦੇ ਗੁਲਮੋਹਰ ਸਿਟੀ ਐਕਸਟੈਂਸ਼ਨ ਇਲਾਕੇ ਵਿੱਚ ਜਿੱਥੇ ਇੱਕ ਪਾਸੇ ਮੀਂਹ ਕਾਰਨ ਆਮ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਠੇਕੇਦਾਰਾਂ ਅਤੇ ਨਿਗਮ ਅਧਿਕਾਰੀਆਂ ਦੀ ਮਿਲੀਭਗਤ ਨਾਲ ਸਰਕਾਰੀ ਖ਼ਜ਼ਾਨੇ ਦੀ ਖੁੱਲ੍ਹੇਆਮ ਲੁੱਟ ਮਚਾਈ ਜਾ ਰਹੀ ਹੈ।
Publish Date: Thu, 20 Aug 2026 11:50 AM (IST)
Updated Date: Thu, 20 Aug 2026 11:52 AM (IST)
ਤੇਜਿੰਦਰ ਕੌਰ ਥਿੰਦ/ਲਖਬੀਰ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਨਗਰ ਨਿਗਮ ਦੀ ਕਾਰਜਪ੍ਰਣਾਲੀ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਲੰਬਾ ਪਿੰਡ ਚੌਂਕ ਨੇੜੇ ਪੈਂਦੇ ਗੁਲਮੋਹਰ ਸਿਟੀ ਐਕਸਟੈਂਸ਼ਨ ਇਲਾਕੇ ਵਿੱਚ ਜਿੱਥੇ ਇੱਕ ਪਾਸੇ ਮੀਂਹ ਕਾਰਨ ਆਮ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਠੇਕੇਦਾਰਾਂ ਅਤੇ ਨਿਗਮ ਅਧਿਕਾਰੀਆਂ ਦੀ ਮਿਲੀਭਗਤ ਨਾਲ ਸਰਕਾਰੀ ਖ਼ਜ਼ਾਨੇ ਦੀ ਖੁੱਲ੍ਹੇਆਮ ਲੁੱਟ ਮਚਾਈ ਜਾ ਰਹੀ ਹੈ।
ਮੀਂਹ ਵਿੱਚ ਲੁੱਕ ਪਾਉਣ ਦਾ ਖੇਡ ਨਿਯਮਾਂ ਨੂੰ ਛਿੱके ਟੰਗਦਿਆਂ ਬਰਸਾਤ ਦੇ ਇਸ ਮੌਸਮ ਵਿੱਚ ਲੁੱਕ (ਤਾਰਕੋਲ) ਵਾਲੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇੰਜੀਨੀਅਰਿੰਗ ਨਿਯਮਾਂ ਮੁਤਾਬਕ ਮੀਂਹ ਜਾਂ ਸਿੱਲ੍ਹੇ ਮੌਸਮ ਵਿੱਚ ਤਾਰਕੋਲ ਦੀ ਸੜਕ ਬਣਾਉਣਾ ਸਰਾਸਰ ਗ਼ਲਤ ਹੈ ਕਿਉਂਕਿ ਪਾਣੀ ਪੈਂਦਿਆਂ ਹੀ ਲੁੱਕ ਉੱਖੜ ਜਾਂਦੀ ਹੈ ਅਤੇ ਸੜਕ ਕੁਝ ਹੀ ਦਿਨਾਂ ਵਿੱਚ ਟੁੱਟ ਜਾਂਦੀ ਹੈ। ਇਸ ਦੇ ਬਾਵਜੂਦ ਠੇਕੇਦਾਰ ਵੱਲੋਂ ਕਾਹਲੀ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਅਧਿਕਾਰੀਆਂ ਦੀ ਚੁੱਪੀ 'ਤੇ ਉੱਠੇ ਸਵਾਲ ਪਤਾ ਹੋਣ ਦੇ ਬਾਵਜੂਦ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀ ਮੌਕੇ 'ਤੇ ਜਾ ਕੇ ਇਸ ਘਟੀਆ ਕੰਮ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੇ ਹਨ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਅਧਿਕਾਰੀਆਂ ਅਤੇ ਠੇਕੇਦਾਰ ਦੀ ਮਿਲੀਭਗਤ ਕਾਰਨ ਹੀ ਲੱਖਾਂ ਰੁਪਏ ਦੇ ਸਰਕਾਰੀ ਫੰਡਾਂ ਨੂੰ ਪਾਣੀ ਵਿੱਚ ਰੋੜ੍ਹਿਆ ਜਾ ਰਿਹਾ ਹੈ, ਕਿਉਂਕਿ ਅਜਿਹੇ ਨਿਰਮਾਣ ਨਾਲ ਕੁਝ ਹੀ ਦਿਨਾਂ ਵਿੱਚ ਸੜਕ ਦੁਬਾਰਾ ਟੁੱਟ ਜਾਵੇਗੀ ਅਤੇ ਫਿਰ ਤੋਂ ਮੁਰੰਮਤ ਦੇ ਨਾਂ 'ਤੇ ਬਿੱਲ ਪਾਸ ਕਰਵਾ ਕੇ ਸਰਕਾਰੀ ਪੈਸੇ ਦੀ ਬਰਬਾਦੀ ਕੀਤੀ ਜਾਵੇਗੀ। ਜਨਤਾ ਨੇ ਮੰਗ ਕੀਤੀ ਹੈ ਕਿ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਜਾਂਚ ਕਰਨੀ ਚਾਹੀਦੀ ਹੈ ਅਤੇ ਲਾਪਰਵਾਹ ਅਧਿਕਾਰੀਆਂ ਤੇ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।