ਹੁਣ ਅਕਾਲੀ ਦਲ ਨਾਲ ਜੁੜ ਰਹੇ ਨੇ ਲੋਕ : ਕੰਨਵ ਸ਼ਰਮਾ
ਸ਼੍ਰੋਮਣੀ ਅਕਾਲੀ ਦਲ ਦੀ
Publish Date: Sat, 11 Apr 2026 07:09 PM (IST)
Updated Date: Sun, 12 Apr 2026 04:09 AM (IST)

ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ, 2027 ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਵਿਚਾਰ ਚਰਚਾ ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਕੰਨਵ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਐੱਸ.ਓ.ਆਈ. (ਸੋਈ) ਦੁਆਬਾ ਜ਼ੋਨ ਦੇ ਪ੍ਰਧਾਨ ਜੱਸ ਭੁੱਲਰ ਦਾ ਕਨਵ ਸ਼ਰਮਾ ਤੇ ਸਾਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਗਤੀਵਿਧੀਆਂ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਕੰਨਵ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਸੂਬੇ ਦੇ ਹਰ ਵਰਗ ਦੇ ਲੋਕ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਚ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰੇ ਸਦਕਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਚ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰ ਕੇ ਸਰਕਾਰ ਬਣਾਏਗੀ। ਇਸ ਦੌਰਾਨ ਗੱਲਬਾਤ ਕਰਦਿਆਂ ਸੋਈ ਦੁਆਬਾ ਜ਼ੋਨ ਦੇ ਪ੍ਰਧਾਨ ਜੱਸ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਆਗੂਆਂ ਭ੍ਰਿਸ਼ਟ ਚਿਹਰੇ ਲੋਕਾਂ ਸਾਮ੍ਹਣੇ ਬੇਨਕਾਬ ਹੋ ਚੁੱਕੇ ਹਨ ਤੇ 2027 ਚ ਲੋਕ ਅਕਾਲੀ ਸਰਕਾਰ ਬਣਾਉਣ ਲਈ ਲਾਮਬੰਦ ਹੋ ਰਹੇ ਹਨ।